ਪੰਜਾਬ ਚੋਣਾਂ ਨੂੰ ਲੈ ਹਾਈ ਕੋਰਟ ਦਾ ਵੱਡਾ ਫੈਸਲਾ, ਉਮੀਦਵਾਰ ਆਪਣੇ ਖਰਚ ਤੇ ਕਰਵਾ ਸਕਦੇ ਵੀਡੀਓਗ੍ਰਾਫੀ
ਪੋਲਿੰਗ ਬੂਥਾਂ ਦੇ ਬਾਹਰ ਤਕਰੀਬਨ ਇਕ ਹਜ਼ਾਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ।
ਚੰਡੀਗੜ੍ਹ: ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ ਕੱਲ੍ਹ ਯਾਨੀ 14 ਫਰਵਰੀ ਨੂੰ ਨਗਰ ਨਿਗਮ ਚੋਣਾਂ ਹੋਣਗੀਆਂ। ਇਸ ਵਿਚਾਲੇ ਪੰਜਾਬ ਚੋਣਾਂ ਨੂੰ ਲੈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਫੈਸਲਾ ਲਿਆ ਹੈ। ਅਦਾਲਤ ਨੇ ਉਮੀਦਵਾਰਾਂ ਨੂੰ ਆਪਣੇ ਖਰਚੇ ਤੇ ਪੋਲਿੰਗ ਬੂਥਾਂ ਦੇ ਬਾਹਰ ਵੀਡੀਓਗ੍ਰਾਫੀ ਕਰਨ ਦੀ ਆਗਿਆ ਦਿੱਤੀ ਹੈ।
ELECTIONS
ਇਸ ਦੇ ਨਾਲ ਹੀ ਮੁਹਾਲੀ ਪੁਲਿਸ ਵੱਲੋਂ ਅਦਾਲਤ ਨੂੰ ਦਿੱਤੇ ਹਲਫਨਾਮੇ ਵਿੱਚ, ਇਹ ਕਿਹਾ ਗਿਆ ਹੈ ਕਿ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਜਾ ਚੁੱਕੇ ਹਨ।ਇਸ ਮਾਮਲੇ ਦੀ ਸੁਣਵਾਈ ਹੁਣ 18 ਫਰਵਰੀ ਨੂੰ ਹੋਵੇਗੀ, ਜਿਸ ਵਿੱਚ ਮੁਹਾਲੀ ਪ੍ਰਸ਼ਾਸਨ ਨੂੰ ਸ਼ਾਂਤਮਈ ਚੋਣਾਂ ਕਰਵਾਉਣ ਲਈ ਆਪਣੀ ਸਟੇਟਸ ਰਿਪੋਰਟ ਪੇਸ਼ ਕਰਨੀ ਪਏਗੀ।
Election
ਪੋਲਿੰਗ ਬੂਥਾਂ ਦੇ ਬਾਹਰ ਤਕਰੀਬਨ ਇਕ ਹਜ਼ਾਰ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਪੁਲਿਸ ਅਧਿਕਾਰੀ ਅਤੇ ਪੁਲਿਸ ਪਾਰਟੀਆਂ ਗਸ਼ਤ ਕਰ ਰਹੀਆਂ ਹਨ। ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਹੋਏਗੀ। ਅਦਾਲਤ ਨੇ ਉਮੀਦਵਾਰਾਂ ਨੂੰ ਆਪਣੇ ਖਰਚੇ 'ਤੇ ਵੀਡੀਓਗ੍ਰਾਫੀ ਕਰਵਾਉਣ ਦੀ ਆਗਿਆ ਦਿੱਤੀ ਹੈ।