ਭੂਚਾਲ ਦੇ ਜ਼ਬਰਦਸਤ ਝਟਕਿਆਂ ਤੋਂ ਬਾਅਦ ਮੁੱਖ ਮੰਤਰੀ ਦਾ ਟਵੀਟ, ਪੰਜਾਬੀਆਂ ਲਈ ਕੀਤੀ ਅਰਦਾਸ
ਪੰਜਾਬ ਸਣੇ ਉਤਰ ਭਾਰਤ ਵਿਚ ਭੂਚਾਲ ਦੇ ਜ਼ਬਰਦਸਤ ਝਟਕੇ
ਚੰਡੀਗੜ੍ਹ: ਦੇਰ ਰਾਤ ਪੰਜਾਬ, ਉਤਰਾਖੰਡ, ਜੰਮੂ, ਦਿੱਲੀ ਵਿਚ ਦੋ ਵਾਰ ਲਗਾਤਾਰ ਭੂਚਾਲ ਦੇ ਜ਼ਬਰਦਸਤ ਝਟਕੇ ਲੱਗੇ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਦੱਸਿਆ ਕਿ ਸੂਬੇ ਵਿਚ ਭੂਚਾਲ ਕਾਰਨ ਕਿਸੇ ਵੀ ਤਰੀਕੇ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਆਈ ਹੈ।
ਉਹਨਾਂ ਨੇ ਟਵੀਟ ਕੀਤਾ, ‘ਭੂਚਾਲ ਤੋਂ ਬਾਅਦ ਹੁਣ ਤੱਕ ਅੰਮ੍ਰਿਤਸਰ ਜਾਂ ਪੰਜਾਬ ਦੇ ਹੋਰ ਹਿੱਸਿਆਂ ਤੋਂ ਕਿਸੇ ਵੀ ਤਰੀਕੇ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਆਈ ਹੈ।‘ਮੁੱਖ ਮੰਤਰੀ ਨੇ ਅੱਗੇ ਲਿਖਿਆ ਕਿ ਪੰਜਾਬ ਪੁਲਿਸ ਅਤੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਸਥਿਤੀ 'ਤੇ ਪੂਰੀ ਨਜ਼ਰ ਰੱਖ ਰਹੇ ਹਨ। ਉਹਨਾਂ ਕਿਹਾ, ‘ਅਰਦਾਸ ਕਰਦਾ ਹਾਂ ਕਿ ਤੁਸੀਂ ਸਾਰੇ ਸੁਰੱਖਿਅਤ ਹੋਵੋਗੇ।‘
ਦੱਸ ਦਈਏ ਕਿ ਦੇਰ ਰਾਤ ਭੂਚਾਲ ਦੇ ਝਟਕੇ ਲੱਗਣ ਨਾਲ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਸੀ ਤੇ ਲੋਕ ਅਪਣੇ ਘਰਾਂ ’ਚੋਂ ਬਾਹਰ ਆ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ। ਭੂਚਾਲ ਭਾਰਤੀ ਸਮੇਂ ਅਨੁਸਾਰ ਰਾਤ 10.34 ਵਜੇ ਆਇਆ ਜਿਸ ਦਾ ਕੇਂਦਰ ਤਜਾਕਿਸਤਾਨ ਰਿਹਾ।