Punjab Municipal Elections: ਪੰਜਾਬ ਵਿਚ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਿਸ ਲਈ ਕੁੱਲ ਮਿਲਾ ਕੇ 114 ਵਾਰਡ ਬਣੇ ਨੇ ਅਤੇ 258 ਪੋਲਿੰਗ ਬੂਥ ਬਣਾਏ ਗਏ ਹਨ। 

Punjab Municipal Elections 2021

ਲੁਧਿਆਣਾ: ਪੰਜਾਬ ਦੇ ਵੱਖ ਜਿਲ੍ਹਿਆਂ ਵਿੱਚ ਕੱਲ੍ਹ ਯਾਨੀ 14 ਫਰਵਰੀ ਨੂੰ ਨਗਰ ਨਿਗਮ ਚੋਣਾਂ ਹੋਣਗੀਆਂ। ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਇਨ੍ਹਾਂ ਚੋਣਾਂ ਨੂੰ ਸ਼ਾਂਤਮਈ ਢੰਗ ਨਾਲ ਕਰਵਾਉਣ ਅਤੇ ਪੋਲਿੰਗ ਬੂਥਾਂ ਦੇ ਬਾਹਰ ਸਖ਼ਤ ਸੁਰੱਖਿਆ ਨਿਗਰਾਨੀ ਲਈ ਵੀ ਵੱਡੇ ਫੈਸਲੇ ਲਏ ਹਨ। ਅਦਾਲਤ ਨੇ ਉਮੀਦਵਾਰਾਂ ਨੂੰ ਆਪਣੇ ਖਰਚੇ ਤੇ ਪੋਲਿੰਗ ਬੂਥਾਂ ਦੇ ਬਾਹਰ ਵੀਡੀਓਗ੍ਰਾਫੀ ਕਰਨ ਦੀ ਆਗਿਆ ਦਿੱਤੀ ਹੈ। 

ਇਸ ਦੌਰਾਨ ਦੋਰਾਹਾ, ਰਾਏਕੋਟ, ਖੰਨਾ, ਜਗਰਾਉਂ ਅਤੇ ਪਾਇਲ ਵਿੱਚ ਨਗਰ ਕੌਂਸਲ ਦੀਆਂ ਚੋਣਾ ਹੋਣੀਆਂ ਹਨ ਅਤੇ ਚੋਣਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਲੋਕ ਵੱਧ ਤੋਂ ਵੱਧ ਆਪਣੇ ਵੋਟ ਹੱਕ ਦੀ ਵਰਤੋਂ ਕਰਨ, ਉਨ੍ਹਾਂ ਕਿਹਾ ਕਿ ਚੋਣਾਂ ਨਿਰਪੱਖ ਕਰਵਾਉਣ ਲਈ  ਪੁਲਿਸ ਕਮਿਸ਼ਨਰ ਨੇ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਦਾ ਦਾਅਵਾ ਕੀਤਾ ਹੈ। 

ਗੌਰਤਲਬ ਹੈ ਕਿ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਦੇ ਵਿਚ ਨਗਰ ਕੌਂਸਲ ਅਤੇ ਨਗਰ ਨਿਗਮ ਜ਼ਿਮਨੀ ਚੋਣ ਹੋਣ ਜਾ ਰਹੀ ਹੈ ਜਿਸ ਲਈ ਕੁੱਲ ਮਿਲਾ ਕੇ 114 ਵਾਰਡ ਬਣੇ ਨੇ ਅਤੇ 258 ਪੋਲਿੰਗ ਬੂਥ ਬਣਾਏ ਗਏ ਹਨ। 

ਨਗਰ ਨਿਗਮ ਮੋਗਾ ਦੇ 50 ਵਾਰਡਾਂ, ਨਿਹਾਲ ਸਿੰਘ ਵਾਲਾ, ਬਧਨੀ ਕਲਾਂ ਅਤੇ ਕੋਟ ਇਸੇ ਖਾਂ ਦੇ 13-13 ਵਾਰਡਾਂ ਲਈ ਕੁੱਲ 396 ਉਮੀਦਵਾਰ ਚੋਣ ਮੈਦਾਨ ਵਿਚ ਹਨ। ਨਗਰ ਨਿਗਮ ਮੋਗਾ ਲਈ 247, ਨਗਰ ਪੰਚਾਇਤ ਕੋਟ ਇਸੇ ਖਾਂ ਲਈ 52, ਨਿਹਾਲ ਸਿੰਘ ਵਾਲਾ ਲਈ 52 ਅਤੇ ਬਧਨੀ ਕਲਾਂ ਲਈ 45 ਉਮੀਦਵਾਰ ਆਪਣੀ ਕਿਸਮਤ ਅਜ਼ਮਾਉਣ ਲੱਗੇ ਹਨ। ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਵੋਟਾਂ ਪੈਣ ਦਾ ਕੰਮઠ14 ਫਰਵਰੀ ਨੂੰ ਸਵੇਰੇ 08.00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ । ਵੋਟਾਂ ਦੀ ਗਿਣਤੀ 17 ਫਰਵਰੀ 2021 ਨੂੰ ਕੀਤੀ ਜਾਵੇਗੀ ।