
ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ
ਚੰਡੀਗੜ੍ਹ (ਭੁੱਲਰ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 14 ਫ਼ਰਵਰੀ ਨੂੰ ਚੋਣ ਮੁਹਿੰਮ ਲਈ ਪੰਜਾਬ ਆਉਣ ਤੋਂ ਪਹਿਲਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ 13 ਫ਼ਰਵਰੀ ਨੂੰ ਪੰਜਾਬ ਵਿਚ ਆਪੋ ਅਪਣੀਆਂ ਪਾਰਟੀਆਂ ਦੇ ਚੋਣ ਪ੍ਰਚਾਰ ਲਈ ਪੰਜਾਬ ਆ ਰਹੇ ਹਨ।
Amit Shah
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਵਲੋਂ ਪ੍ਰਿਯੰਕਾ ਗਾਂਧੀ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਦਸਿਆ ਗਿਆ ਕਿ ਉਹ ਤਿੰਨ ਚੋਣ ਰੈਲੀਆਂ ਨੂੰ ਧੂਰੀ, ਕੋਟਕਪੂਰਾ ਅਤੇ ਡੇਰਾਬੱਸੀ ਵਿਖੇ ਸੰਬੋਧਨ ਕਰਨਗੇ।
Priyanka Gandhi Vadra
ਸਿੱਧੂ ਨੇ ਕਾਂਗਰਸੀ ਵਰਕਰਾਂ ਨੂੰ ਪ੍ਰਿਯੰਕਾ ਗਾਂਧੀ ਦਾ ਪੂਰੀ ਗਰਮਜੋਸ਼ੀ ਨਾਲ ਸਵਾਗਤ ਕਰਨ ਦਾ ਵੀ ਸੱਦਾ ਦਿਤਾ ਹੈ। ਇਸੇ ਤਰ੍ਹਾਂ ਅਮਿਤ ਸ਼ਾਹ ਵੀ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਇਸੇ ਦਿਨ ਤਿੰਨ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਉਹ ਲੁਧਿਆਣਾ, ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ।