ਤਰੁਣ ਚੁੱਘ ਦਾ ਵੱਡਾ ਦਾਅਵਾ, ਨਸ਼ਿਆ ਤੇ ਭ੍ਰਿਸ਼ਟਾਚਾਰ 'ਤੇ ਭਾਜਪਾ ਪਾਵੇਗੀ ਨੱਥ
Published : Feb 13, 2022, 5:31 pm IST
Updated : Feb 13, 2022, 5:34 pm IST
SHARE ARTICLE
Tarun Chugh
Tarun Chugh

ਇਹ ਚੋਣਾਂ ਭਾਜਪਾ ਤਕੜਾ ਪੰਜਾਬ, ਨਵਾਂ ਪੰਜਾਬ ਤੇ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਲਈ ਲੜ ਰਹੀ ਹੈ।

 

 ਲੁਧਿਆਣਾ - ਅੱਜ ਤਰੁਣ ਚੁੱਘ ਨੇ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਜਪਾ ਪੰਜਾਬ ਵਿਚ 117 ਸੀਟਾਂ 'ਤੇ ਚੋਣ ਲੜ ਰਹੀ ਹੈ ਤੇ ਇਕ ਵੱਡੇ ਭਰਾ ਦੇ ਤੌਰ 'ਤੇ ਇਕ ਗਠਜੋੜ ਬਣਾ ਕੇ ਚੋਣ ਲੜ ਰਹੀ ਹੈ। ਉਹਨਾਂ ਦੱਸਿਆ ਕਿ 73 ਸੀਟਾਂ 'ਤੇ ਭਾਜਪਾ ਪੰਜਾਬ ਵਿਚ ਚੋਣਾਂ ਲੜ ਰਹੀ ਹੈ ਤੇ ਬਾਕੀ ਸੀਟਾਂ 'ਤੇ ਗਠਜੋੜ ਵਿਚ ਵੰਡੀਆਂ ਗਈਆਂ ਹਨ।

ਉਹਨਾਂ ਕਿਹਾ ਕਿ ਇਹ ਚੋਣਾਂ ਭਾਜਪਾ ਤਕੜਾ ਪੰਜਾਬ, ਨਵਾਂ ਪੰਜਾਬ ਤੇ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਲਈ ਲੜ ਰਹੀ ਹੈ। ਚੁੱਘ ਨੇ ਕਿਹਾ ਕਿ ਅਸੀਂ ਇਹ ਸੰਕਲਪ ਲਿਆ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਉਣਾ ਹੈ ਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਸਹੀ ਹੋਵੇ, ਪੰਜਾਬ ਵਿਚ ਰੁਜ਼ਗਾਰ ਹੋਵੇ, ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾ ਹੋਵੇ, ਅਜਿਹੇ ਸੰਕਲਪ ਲੈ ਕੇ ਅਸੀਂ ਪੰਜਾਬ ਵਿਚ ਚੋਣਾਂ ਲੜ ਰਹੇ ਹਾਂ। 

ਤਰੁਣ ਚੁੱਘ ਨੇ ਅਰਵਿੰਦ ਕੇਜਰੀਵਾਲ 'ਤੇ ਨਿਸਾਨਾ ਸਾਧਦੇ ਹੋਏ ਕਿਹਾ ਕਿ ਪਿਛਲੀ ਵਾਰ ਉਹ ਕਹਿ ਰਹੇ ਸੀ ਕਿ 100 ਸੀਟਾਂ ਜਿੱਤਾਂਗੇ, 117 ਸੀਟਾਂ 'ਤੇ ਚੋਣ ਲੜੀ ਸੀ ਤੇ ਇਸ ਵਾਰ ਕਹਿ ਰਹੇ ਨੇ ਕਿ 60 ਜਿੱਤਾਂਗੇ, ਪਿਛਲੀ ਵਾਰ 20 ਆਈਆਂ ਸੀ ਤੇ ਇਸ ਵਾਰ 15 ਹੀ ਆਉਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement