CM ਦਾ ਰਾਜਪਾਲ ਨੂੰ ਜਵਾਬ: ਸੂਬੇ ਦੇ ਲੋਕਾਂ ਨੂੰ ਜਵਾਬਦੇਹ ਹਾਂ, ਕੇਂਦਰ ਵਲੋਂ ਨਿਯੁਕਤ ਕਿਸੇ ਵਿਅਕਤੀ ਨੂੰ ਨਹੀਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ- ਸਾਡਾ ਹਰ ਫੈਸਲਾ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਨੂੰ ਸਮਰਪਿਤ

CM Bhagwant Mann and Governor Banwarilal Purohit (File)

 

 ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਰਾਜਪਾਲ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਸਿਰਫ਼ ਸੂਬੇ ਦੇ ਲੋਕਾਂ ਪ੍ਰਤੀ ਜਵਾਬਦੇਹ ਹਨ ਨਾ ਕਿ ਕੇਂਦਰ ਵੱਲੋਂ ਨਿਯੁਕਤ ਕੀਤੇ ਗਏ ਕਿਸੇ ਵਿਅਕਤੀ ਨੂੰ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਰਾਜਪਾਲ ਨੂੰ ਜਾਣੂ ਕਰਵਾਇਆ ਕਿ ਉਨ੍ਹਾਂ ਨੂੰ ਮੀਡੀਆ ਰਾਹੀਂ ਉਨ੍ਹਾਂ ਦੇ ਪੱਤਰ ਬਾਰੇ ਪਤਾ ਲੱਗਾ ਹੈ।

ਇਹ ਵੀ ਪੜ੍ਹੋ: ਮਾੜੇ ਅਨਸਰਾਂ ਵਿਰੁੱਧ ਜਲੰਧਰ ਪੁਲਿਸ ਦੀ ਕਾਰਵਾਈ,  ਫਿਰੌਤੀ ਲੈ ਕੇ ਵਾਰਦਾਤਾਂ ਕਰਨ ਵਾਲੇ 2 ਕੀਤੇ ਕਾਬੂ

ਉਨ੍ਹਾਂ ਕਿਹਾ ਕਿ ਰਾਜਪਾਲ ਵੱਲੋਂ ਉਠਾਏ ਗਏ ਸਾਰੇ ਮੁੱਦੇ ਸੂਬੇ ਦੇ ਅਧਿਕਾਰ ਖੇਤਰ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਮੁੱਦਿਆਂ ਲਈ ਉਹ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹਨ ਜਿਨ੍ਹਾਂ ਨੇ ਉਨ੍ਹਾਂ ਨੂੰ ਵੱਡੇ ਫਤਵੇ ਰਾਹੀਂ ਚੁਣਿਆ ਹੈ।

ਇਹ ਵੀ ਪੜ੍ਹੋ: ਅਡਾਨੀ ਗਰੁੱਪ ਵਿਚ 5 ਸਰਕਾਰੀ ਬੀਮਾ ਕੰਪਨੀਆਂ ਦਾ 347 ਕਰੋੜ ਰੁਪਏ ਦਾ ਨਿਵੇਸ਼- ਵਿੱਤ ਮੰਤਰਾਲਾ  

ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਸੂਬਾ ਸਰਕਾਰ ਕੇਂਦਰ ਸਰਕਾਰ ਵੱਲੋਂ ਨਿਯੁਕਤ ਵਿਅਕਤੀ ਨੂੰ ਜਵਾਬਦੇਹ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਰਾਜਪਾਲ ਦੁਆਰਾ ਉਠਾਏ ਗਏ ਸਾਰੇ ਸਵਾਲਾਂ ਦਾ ਜਵਾਬ ਹੈ। ਭਗਵੰਤ ਮਾਨ ਨੇ ਕਿਹਾ ਕਿ ਰਾਜਪਾਲ ਨੂੰ ਉਪਦੇਸ਼ ਦੇਣ ਦੀ ਬਜਾਏ ਸੰਵਿਧਾਨ ਵਿੱਚ ਦਰਜ ਆਪਣੇ ਫਰਜ਼ਾਂ ਨੂੰ ਸੁਚਾਰੂ ਢੰਗ ਨਾਲ ਨਿਭਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ।