ਬਣਦੀਆਂ ਸਜ਼ਾਵਾਂ ਤੋਂ ਵੱਧ ਸਜ਼ਾ ਕੱਟ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ ਸਰਕਾਰ- ਗੁਰਦੀਪ ਸਿੰਘ ਖੈੜਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੈਰੋਲ 'ਤੇ ਬਾਹਰ ਆਏ ਗੁਰਦੀਪ ਸਿੰਘ ਖੈੜਾ ਦੀ ਕੇਂਦਰ ਸਰਕਾਰ ਨੂੰ ਅਪੀਲ 

Gurdeep Singh Khera

 
ਮੋਹਾਲੀ : ਸਿੱਖ ਕੈਦੀ ਗੁਰਦੀਪ ਸਿੰਘ ਖੈੜਾ ਨੂੰ ਦੋ ਮਹੀਨਿਆਂ ਦੀ ਪੈਰੋਲ 'ਤੇ ਰਿਹਾਅ ਕੀਤਾ ਗਿਆ ਹੈ। ਗੁਰਦੀਪ ਸਿੰਘ ਨੂੰ 6 ਫਰਵਰੀ ਨੂੰ ਪੈਰੋਲ ਮਿਲੀ ਸੀ। ਅੱਜ ਗਲਬਾਤ ਕਰਦਿਆਂ ਗੁਰਦੀਪ ਸਿੰਘ ਖੈੜਾ ਨੇ ਕਿਹਾ ਕਿ ਮੈਂ ਦੋ ਮਹੀਨਿਆਂ ਦੀ ਛੁੱਟੀ ਆਇਆ ਹਾਂ ਮੈਂ ਕੋਈ ਰਾਜਨੀਤੀ ਨਹੀਂ ਕਰਨੀ ਮੀਡੀਆ ਜ਼ਰੀਏ ਉਨ੍ਹਾਂ ਨੇ ਕੇਂਦਰ ਸਕਰਾਰ ਨੂੰ ਅਪੀਲ ਕੀਤੀ ਕਿ ਅਸੀਂ ਬੰਦਿਆਂ ਨੇ ਆਪਣੀਆਂ ਬਣਦੀਆਂ ਸਜ਼ਾਵਾਂ ਕੱਟ ਚੁੱਕੇ ਹਾਂ। ਦੇਸ਼ ਦੇ ਪ੍ਰਧਾਨ ਮੰਤਰੀ,  ਗ੍ਰਹਿ ਮੰਤਰੀ ਅਤੇ ਰਾਸ਼ਟਰਪਤੀ ਨੂੰ ਚਾਹੀਦਾ ਹੈ ਕਿ ਉਹ ਸਿੱਖ ਬੰਦਿਆਂ ਨਾਲ ਸਿੱਧਾ ਸੰਪਰਕ ਕਰਨ ਅਤੇ ਉਨ੍ਹਾਂ ਦੇ ਹਾਲਤ ਜਾਣ ਕੇ ਉਨ੍ਹਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਰੂਸ ਤੋਂ ਹਥਿਆਰ ਖਰੀਦਣ 'ਚ ਪਹਿਲੇ ਨੰਬਰ 'ਤੇ ਭਾਰਤ, 5 ਸਾਲਾਂ 'ਚ ਖਰੀਦੇ 1 ਲੱਖ ਕਰੋੜ ਦੇ ਹਥਿਆਰ 

ਕੌਮੀ ਇਨਸਾਫ ਮੋਰਚੇ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਬਾਰੇ ਕੇਂਦਰ ਸਰਕਾਰ ਜਾਂ ਮੋਰਚੇ ਵਾਲੇ ਬਿਹਤਰ ਜਾਣਦੇ ਹਨ। ਅਸੀਂ ਜੇਲ੍ਹ ਵਿਚ ਬੈਠੇ ਹਾਂ ਜਿਥੇ ਸਾਨੂੰ ਬਾਹਰ ਦੀ ਕੋਈ ਖਬਰ ਨਹੀਂ। ਜੇਕਰ ਉਹ ਬੰਦੀ ਸਿੰਘਾਂ ਦੀ ਰਿਹਾਈ ਤੋਂ ਹਟ ਕੇ ਕੋਈ ਗੱਲ ਕਰਦੇ ਹਨ ਤਾਂ ਉਹ ਸਦਾ ਭਲਾ ਨਹੀਂ ਸਗੋਂ ਨੁਕਸਾਨ ਕਰ ਰਹੇ ਹਨ। ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਗੁਰਦੀਪ ਸਿੰਘ ਖੈੜਾ ਨੇ ਕਿਹਾ ਕਿ ਅਜੇ ਤੱਕ ਕੋਈ ਵੀ ਮੋਰਚੇ ਤੋਂ ਉਨ੍ਹਾਂ ਨੂੰ ਮਿਲਣ ਨਹੀਂ ਆਇਆ ਸ਼ਾਇਦ ਮੇਰੇ ਜੇਲ੍ਹ ਤੋਂ ਬਾਹਰ ਆਉਣ ਬਾਰੇ ਉਨ੍ਹਾਂ ਨੂੰ ਪਤਾ ਨਹੀਂ ਲੱਗਿਆ ਹੋਣਾ।

ਇਹ ਵੀ ਪੜ੍ਹੋ : ਸੜਕ ਹਾਦਸੇ ਨੇ ਬੁਝਾਏ ਇੱਕੋ ਪਿੰਡ ਦੇ ਦੋ ਘਰਾਂ ਦੇ ਚਿਰਾਗ਼ 

ਜ਼ਿਕਰਯੋਗ ਹੈ ਕਿ ਗੁਰਦੀਪ ਸਿੰਘ ਖੈੜਾ ਨੂੰ 1996 ਵਿਚ ਨਵੀਂ ਦਿੱਲੀ ਅਤੇ ਕਰਨਾਟਕ ਦੇ ਬਿਦਰ ਵਿਚ ਅੱਤਵਾਦੀ ਅਤੇ ਵਿਘਨਕਾਰੀ ਗਤੀਵਿਧੀਆਂ (ਰੋਕਥਾਮ) ਐਕਟ ਤਹਿਤ ਕੇਸ ਦਰਜ ਕੀਤੇ ਜਾਣ ਤੋਂ ਬਾਅਦ ਦੋ ਵੱਖ-ਵੱਖ ਮਾਮਲਿਆਂ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਗੁਰਦੀਪ ਸਿੰਘ ਖੇੜਾ 32 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ।