Mansa News: ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰਾਂ ਨੂੰ ਮਾਰੀ ਟੱਕਰ, ਹਾਦਸੇ ’ਚ ਸਹੁਰਾ ਤੇ ਜਵਾਈ ਦੀ ਮੌਤ
ਜਾਣਕਾਰੀ ਮੁਤਾਬਕ ਦੋਹਾਂ ਮ੍ਰਿਤਕਾਂ ਦੀ ਪਛਾਣ ਸੁਖਦੇਵ ਖ਼ਾਨ (58) ਅਤੇ ਫ਼ਰਮਾਨ ਖ਼ਾਨ (35) ਵਾਸੀ ਭੀਖੀ ਵਜੋਂ ਹੋਈ ਹੈ।
Mansa News: ਮਾਨਸਾ ਦੇ ਕਸਬਾ ਭੀਖੀ 'ਚ ਉਸ ਵੇਲੇ ਵੱਡਾ ਹਾਦਸਾ ਵਾਪਰਿਆ, ਜਦੋਂ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ 2 ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦਾ ਆਪਸ 'ਚ ਸਹੁਰੇ-ਜਵਾਈ ਵਾਲਾ ਰਿਸ਼ਤਾ ਸੀ। ਜਾਣਕਾਰੀ ਮੁਤਾਬਕ ਦੋਹਾਂ ਮ੍ਰਿਤਕਾਂ ਦੀ ਪਛਾਣ ਸੁਖਦੇਵ ਖ਼ਾਨ (58) ਅਤੇ ਫ਼ਰਮਾਨ ਖ਼ਾਨ (35) ਵਾਸੀ ਭੀਖੀ ਵਜੋਂ ਹੋਈ ਹੈ।
ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਆਪਸ 'ਚ ਸਹੁਰਾ-ਜਵਾਈ ਲੱਗਦੇ ਸਨ। ਦੋਵੇਂ ਮੋਟਰਸਾਈਕਲ 'ਤੇ ਕੰਮ ਤੋਂ ਆਪਣੇ ਘਰ ਨੂੰ ਪਰਤ ਰਹੇ ਸਨ ਕਿ ਅਚਾਨਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਦੌਰਾਨ ਦੋਵਾਂ ਦੀ ਮੌਕੇ 'ਤੇ ਮੌਤ ਹੋ ਗਈ।
ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਵਲੋਂ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।