ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਈ.ਡੀ. ਦੇ ਸੰਯੁਕਤ ਨਿਰਦੇਸ਼ਕ ਰਵੀ ਤਿਵਾੜੀ ਦਾ ਤਬਾਦਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ED ਅਧਿਕਾਰੀ ਰਵੀ ਤਿਵਾੜੀ ਦਾ ਕੀਤਾ ਗਿਆ ਤਬਾਦਲਾ

ED Joint Director Ravi Tiwari, who summoned Captain Amarinder Singh, transferred

ਜਲੰਧਰ: ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸੰਯੁਕਤ ਨਿਰਦੇਸ਼ਕ ਰਵੀ ਤਿਵਾੜੀ ਦਾ ਤਬਾਦਲਾ ਚੇਨਈ ਕਰ ਦਿੱਤਾ ਹੈ। ਉਹ ਉਹ ਹੀ ਆਈ.ਆਰ.ਐਸ. ਅਧਿਕਾਰੀ ਹਨ, ਜਿਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਸੰਮਨ ਜਾਰੀ ਕੀਤੇ ਸਨ।
ਦੱਸ ਦੇਈਏ ਕਿ ਉਨ੍ਹਾਂ ਦੀ ਥਾਂ ’ਤੇ ਹੁਣ ਆਈ.ਆਰ.ਐਸ. ਦਿਨੇਸ਼ ਪਰਚੁਰੀ ਨੂੰ ਨਵਾਂ ਈ.ਡੀ. ਐਡੀਸ਼ਨਲ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ।