ਸੁੱਚਾ ਸਿੰਘ ਲੰਗਾਹ ਨੇ ਕੀਤੀ ਪੰਥ 'ਚ ਵਾਪਸੀ ਦੀ ਅਪੀਲ, ਕੀ ਪੰਥ 'ਚ ਵਾਪਸ ਸ਼ਾਮਲ ਹੋਣਗੇ? 

ਏਜੰਸੀ

ਖ਼ਬਰਾਂ, ਪੰਜਾਬ

ਪੰਥ 'ਚ ਵਾਪਸੀ ਲਈ ਸੁੱਚਾ ਸਿੰਘ ਲੰਗਾਹ ਨੇ ਖੇਡਿਆ ਵੱਡਾ ਦਾਅ

File Photo

ਚੰਡੀਗੜ੍ਹ- ਸਾਬਕਾ ਲੀਡਰ ਸੁੱਚਾ ਸਿੰਘ ਲੰਗਾਹ ਦੀ ਅਸ਼ਲੀਲ ਵੀਡੀਉ ਵਾਇਰਲ ਹੋਣ ਤੋ ਬਾਅਦ ਉਹਨਾਂ ਨੂੰ ਪੰਥ ਵਿਚੋਂ ਛੇਕ ਦਿੱਤਾ ਗਿਆ ਸੀ। ਹੁਣ ਲੰਗਾਹ ਪੰਥ 'ਚ ਵਾਪਸੀ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮੁਆਫ਼ੀ ਲਈ ਅਪੀਲ ਕਰ ਰਹੇ ਹਨ। ਸੁੱਚਾ ਸਿੰਘ ਲੰਗਾਹ ਨੇ ਜਥੇਦਾਰ ਦੇ ਦਫ਼ਤਰ ਵਿਚ ਪੇਸ਼ ਹੋ ਕੇ ਲਿਖਤੀ ਚਿੱਠੀ ਦੇ ਕੇ ਮੁੜ ਪੰਥ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ।

ਸੁੱਚਾ ਸਿੰਘ ਲੰਗਾਹ ਜਥੇਦਾਰ ਨੂੰ ਨਹੀਂ ਮਿਲ ਸਕੇ। ਉਹ ਸੰਬੰਧਿਤ ਅਧਿਕਾਰੀ ਨੂੰ ਮੁਆਫ਼ੀ ਲਈ ਚਿੱਠੀ ਸੌਂਪ ਕੇ ਵਾਪਸ ਆ ਗਏ। ਇਸ ਮੌਕੇ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਮੈਂ ਮੁਆਫ਼ੀ ਲਈ ਲਿਖਤੀ ਚਿੱਠੀ ਦਿੱਤੀ ਹੈ ਅਤੇ ਸੰਗਤਾਂ ਅਤੇ ਜਥੇਦਾਰ ਨੂੰ ਬੇਨਤੀ ਕਰਦਾ ਹਾਂ ਕਿ ਮੈਨੂੰ ਮੁੜ ਪੰਥ ਵਿਚ ਸ਼ਾਮਿਲ ਕੀਤਾ ਜਾਵੇ। ਦੱਸ ਦਈਏ ਕਿ ਸੁੱਚਾ ਸਿੰਘ ਲੰਗਾਹ ਨੂੰ ਇਕ ਅਸ਼ਲੀਲ ਵੀਡੀਓ ਕਰਕੇ ਪੰਥ ਵਿਚੋਂ ਛੇਕ ਦਿੱਤਾ ਗਿਆ ਸੀ

ਅਤੇ ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਲੰਗਾਹ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ‘ਚ ਪੇਸ਼ ਵੀ ਕੀਤਾ ਗਿਆ ਸੀ। ਲੰਗਾਹ ‘ਤੇ ਮਹਿਲਾ ਪੁਲਿਸ ਕਾਂਸਟੇਬਲ ਨੇ ਬਲਾਤਕਾਰ ਦੇ ਇਲਜ਼ਾਮ ਲਗਾਏ ਸਨ। ਇਸ ਤੋਂ ਬਾਅਦ ਲੰਗਾਹ ਨੇ ਗੁਰਦਾਸਪੁਰ ਅਦਾਲਤ ‘ਚ ਆਤਮ ਸਮਰਪਣ ਕੀਤਾ ਸੀ।

ਲੰਗਾਹ ਨੇ ਆਪਣੇ ‘ਤੇ ਲੱਗੇ ਇਲਜ਼ਾਮਾਂ ਨੂੰ ਝੂਠੇ ਕਰਾਰ ਦੇ ਕੇ ਵਿਰੋਧੀਆਂ ਦੀ ਸਾਜਿਸ਼ ਦੱਸਿਆ ਸੀ। ਸੁੱਚਾ ਸਿੰਘ ਲੰਗਾਹ ਨੇ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਰੰਧਾਵਾ ‘ਤੇ ਪੂਰੀ ਸਾਜਿਸ਼ ਕਰਨ ਦਾ ਇਲਜ਼ਾਮ ਲਾਇਆ ਹੈ। ਲੰਗਾਹ ਦਾ ਕਹਿਣਾ ਸੀ ਕਿ ਉਹ ਉਸ ਨੂੰ ਜਵਾਬ ਜ਼ਰੂਰ ਦਵੇਗਾ।