ਭਾਜਪਾ ਵਿਰੁਧ ਕਿਸਾਨਾਂ ਨੇ ਕੋਲਕਾਤਾ ਦੀਆਂ ਸੜਕਾਂ 'ਤੇ ਕਢਿਆ ਰੋਸ ਪ੍ਰਦਰਸ਼ਨ

ਏਜੰਸੀ

ਖ਼ਬਰਾਂ, ਪੰਜਾਬ

ਭਾਜਪਾ ਵਿਰੁਧ ਕਿਸਾਨਾਂ ਨੇ ਕੋਲਕਾਤਾ ਦੀਆਂ ਸੜਕਾਂ 'ਤੇ ਕਢਿਆ ਰੋਸ ਪ੍ਰਦਰਸ਼ਨ

image

image

ਕੋਲਕਾਤਾ, 12 ਮਾਰਚ : ਖੇਤੀ ਕਾਨੂੰਨਾਂ ਨੂੰ  ਰੱਦ ਕਰਵਾਉਣ ਲਈ ਪਿਛਲੇ ਤਿੰਨ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਕਿਸਾਨਾਂ ਨੇ ਭਾਜਪਾ ਨੂੰ  ਸਿੱਧੇ ਹੋ ਕੇ ਟਕਰਨ ਤੇ ਉਸ ਦੀ ਭਾਸ਼ਾ ਵਿਚ ਜਵਾਬ ਦੇਣ ਦਾ ਮਨ ਬਣਾ ਲਿਆ ਹੈ | ਕਿਸਾਨਾਂ ਨੇ ਫ਼ੈਸਲਾ ਕੀਤਾ ਹੈ ਕਿ ਭਾਜਪਾ ਆਗੂਆਂ ਨੇ ਹੁਣ ਤਕ ਕਿਸਾਨਾਂ ਵਿਰੁਧ ਕਾਫ਼ੀ ਕੂੜ ਪ੍ਰਚਾਰ ਕੀਤਾ ਹੈ | ਇਸ ਲਈ ਉਨ੍ਹਾਂ ਨੂੰ  ਪੰਜ ਸੂਬਿਆਂ ਵਿਚ ਹੋ ਰਹੀਆਂ ਵਿਧਾਨ ਸਭਾ ਦੀਆਂ ਚੋਣਾਂ ਵਿਚ ਘੇਰਿਆ ਜਾਵੇਗਾ ਤੇ ਲੋਕਾਂ ਨੂੰ  ਭਾਜਪਾ ਉਮੀਦਵਾਰਾਂ ਵਿਰੁਧ ਵੋਟਿੰਗ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ | ਪਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੀਆਂ ਨੀਤੀਆਂ ਤੇ ਉਸ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਲਈ ਕਿਸਾਨਾਂ ਨੇ ਰਾਜ ਵਿਚ ਡੇਰੇ ਲਗਾ ਲਏ ਹਨ |