ਸਵਿਟਜ਼ਰਲੈਂਡ 'ਚ ਪਹਿਲਾ ਅੰਮ੍ਰਿਤਧਾਰੀ ਸਿੱਖ ਨੌਜਵਾਨ ਗੁਰਮੀਤ ਸਿੰਘ ਬਣਿਆ ਬੱਸ ਡਰਾਈਵਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਜ਼ਿਲ੍ਹਾ ਪਟਿਆਲਾ ਦਾ ਰਹਿਣ ਵਾਲਾ ਹੈ ਸਿੱਖ ਨੌਜਵਾਨ

Photo

 

ਚੰਡੀਗੜ੍ਹ: ਪੰਜਾਬੀ ਜਿੱਤੇ ਵੀ ਜਾਂਦੇ ਹਨ ਆਪਣੀ ਮਿਹਨਤ ਨਾਲ ਕੰਮ ਕਰ ਕੇ ਬੁਲੰਦੀਆਂ ਹਾਸਲ ਕਰ ਲੈਂਦੇ ਹਨ। ਪਿਛਲੇ ਕੁੱਝ ਦਿਨਾਂ ਵਿਚ ਕਈ ਭਾਰਤੀਆਂ ਅਤੇ ਪੰਜਾਬੀਆਂ ਨੇ ਵਿਦੇਸ਼ਾਂ ਵਿਚ ਜਾ ਕੇ ਆਪਣੀ ਮਿਹਨਤ ਦੇ ਝੰਡੇ ਗੱਡੇ ਹਨ।

 

 

ਇਸੇ ਲੜੀ ਨੂੰ ਅੱਗੇ ਤੋਰਦਿਆਂ ਹੋਏ ਆਪਣੀ ਮਿਹਨਤ ਤੇ ਬੁਲੰਦ ਹੌਂਸਲੇ ਦੇ ਨਾਲ-ਨਾਲ ਸਿੱਖੀ ਸਿਧਾਂਤਾਂ 'ਤੇ ਪਹਿਰਾ ਦਿੰਦੇ ਹੋਏ ਯੂਰਪੀਅਨ ਦੇਸ਼ ਸਵਿਟਜ਼ਰਲੈਂਡ ਵਿੱਚ ਇੱਕ ਗੁਰਸਿੱਖ ਨੌਜਵਾਨ ਬੱਸ ਡਰਾਈਵਰ ਬਣਿਆ। ਇਸ ਗੁਰਸਿੱਖ ਨੌਜਵਾਨ ਦਾ ਨਾਮ ਗੁਰਮੀਤ ਸਿੰਘ ਹੈ, ਜੋ ਵਿਨਤਰਤੂਰ ਸ਼ਹਿਰ ਕਨਟੋਨ ਜ਼ਿਊਰਿਖ ਵਿਖੇ ਰਹਿ ਰਿਹਾ ਹੈ।

ਇਹ ਨੌਜਵਾਨ ਯੂਰਪੀਅਨ ਦੇਸ਼ ਸਵਿਟਜ਼ਰਲੈਂਡ ਵਿੱਚ ਪਹਿਲਾ ਅੰਮ੍ਰਿਤਧਾਰੀ ਗੁਰਸਿੱਖ ਹੈ ਜਿਸ ਨੂੰ ਸਟੱਡਤੂਰ ਬੱਸ ਕੰਪਨੀ ਵਲੋਂ ਬੱਸ ਡਰਾਈਵਰ ਨਿਯੁਕਤ ਕੀਤਾ ਗਿਆ। ਅੰਮ੍ਰਿਤਧਾਰੀ ਗੁਰਮੀਤ ਸਿੰਘ ਦਾ ਪਿਛੋਕੜ ਪੰਜਾਬ ਦੇ ਜ਼ਿਲ੍ਹਾ ਪਟਿਆਲੇ ਦੇ ਪਿੰਡ ਸ਼ੇਰਗੜ੍ਹ ਨਾਲ ਸਬੰਧਤ ਹੈ ਤੇ ਹੁਣ ਇਹ ਨੌਜਵਾਨ ਪਿਛਲੇ ਇੱਕ ਦਹਾਕੇ ਤੋਂ ਵੀ ਵੱਧ ਯੂਰਪ ਵਿੱਚ ਰਹਿ ਰਿਹਾ ਹੈ ਜਿਸ ਨੇ ਵਿਦੇਸ਼ੀ ਧਰਤੀ ਤੇ ਰਹਿੰਦੇ ਹੋਏ ਸਿੱਖ ਕੌਮ ਦਾ ਨਾਮ ਰੌਸ਼ਨ ਕੀਤਾ ਹੈ।