'ਆਪ' ਦੇ ਰੋਡ ਸ਼ੋਅ ਲਈ ਸਰਕਾਰੀ ਬੱਸਾਂ ਦੀ ਵਰਤੋਂ ਵਾਲੇ ਮਾਮਲੇ 'ਚ ਹਰਜੀਤ ਗਰੇਵਾਲ ਨੇ ਚੁੱਕੇ ਸਵਾਲ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ, ਜਨਤਕ ਜਾਇਦਾਦ ਦੀ ਵਰਤੋਂ ਸਿਆਸੀ ਪਾਰਟੀ ਵਲੋਂ ਕਰਨਾ ਗ਼ਲਤ ਹੈ, ਹੋਵੇ ਜਾਂਚ 

Harjit Garewal

ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਦੀ ਖੁਸ਼ੀ ਵਿਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ‘ਚ ਅੰਮ੍ਰਿਤਸਰ ਵਿੱਚ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ ਹੈ। ਇਸ ਦੇ ਚਲਦੇ ਹੀ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਸਿੰਘ ਗੇਰਵਾਲ ਵੱਲੋਂ ਆਮ ਆਦਮੀ ਪਾਰਟੀ ਦੇ ਇਸ ਰੋਡ ਸ਼ੋਅ ‘ਤੇ ਕਈ ਸਵਾਲ ਚੁੱਕੇ ਗਏ ਹਨ।

ਭਾਜਪਾ ਆਗੂ ਹਰਜੀਤ ਗਰੇਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਵੱਲੋਂ ਪਾਰਟੀ ਗਤੀਵਿਧੀਆਂ ਲਈ ਜਨਤਕ ਜਾਇਦਾਦ ਦੀ ਵਰਤੋਂ ਕੀਤੀ ਜਾ ਰਹੀ ਹੈ, ਜੋ ਕਿ ਸ਼ਰਮ ਵਾਲੀ ਗੱਲ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ ਅੰਮ੍ਰਿਤਸਰ ਵਿਚ ਕੱਢੇ ਗਏ ਰੋਡ ਸ਼ੋਅ ਦੌਰਾਨ ਸਰਕਾਰੀ ਬੱਸਾਂ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਇਹ ਗ਼ਲਤ ਹੈ।

ਨਾਲ ਹੀ ਉਨ੍ਹਾਂ ਪੂਰੇ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਹੈ। ਹਰਜੀਤ ਗਰੇਵਾਲ ਨੇ ਟਵੀਟ ਕਰਦਿਆਂ ਕਿਹਾ,''ਸਰਕਾਰ 'ਚ ਬੈਠਣ ਤੋਂ ਪਹਿਲਾਂ ਹੀ 'ਆਪ' ਨੇ ਆਪਣੀ ਪਾਰਟੀ ਦੀਆਂ ਗਤੀਵਿਧੀਆਂ ਲਈ ਜਨਤਕ ਜਾਇਦਾਦ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ। ਅਜਿਹਾ ਨਹੀਂ ਹੋਣਾ ਚਾਹੀਦਾ। ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਕਿ ਸਰਕਾਰ, ਕਿਸ ਦੇ ਹੁਕਮਾਂ 'ਤੇ ਬੱਸਾਂ ਦੀ ਵਰਤੋਂ ਕਰ ਰਹੀ ਹੈ।''