ਅੰਮ੍ਰਿਤਸਰ ਹਵਾਈ ਅੱਡੇ ’ਤੇ ਕਸਟਮ ਵਿਭਾਗ ਦੀ ਕਾਰਵਾਈ: ਯਾਤਰੀ ਕੋਲੋਂ 86 ਲੱਖ ਦਾ ਸੋਨਾ ਬਰਾਮਦ

ਏਜੰਸੀ

ਖ਼ਬਰਾਂ, ਪੰਜਾਬ

ਸ਼ਰਾਬ ਦੀਆਂ ਬੋਤਲਾਂ 'ਚ ਲੁਕਾਏ ਸੀ 13 ਸੋਨੇ ਦੇ ਬਿਸਕੁਟ

Amritsar airport customs arrested a person & seized 13 gold biscuits

 

ਅੰਮ੍ਰਿਤਸਰ: ਕਸਟਮ ਵਿਭਾਗ ਦੀ ਟੀਮ ਨੇ ਵੱਡੀ ਕਾਰਵਾਈ ਕਰਦਿਆਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ 86.17 ਲੱਖ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਕਸਟਮ ਅਧਿਕਾਰੀਆਂ ਨੇ ਇਹ ਸੋਨਾ ਸੋਮਵਾਰ ਨੂੰ ਸ਼ਾਰਜਾਹ ਤੋਂ ਆਈ ਇੰਡੀਗੋ ਦੀ ਫਲਾਈਟ ਰਾਹੀਂ ਪਹੁੰਚੇ ਇਕ ਯਾਤਰੀ ਕੋਲੋਂ ਬਰਾਮਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਦੇ ਲੰਡਨ ਵਿਚ ਦਿੱਤੇ ਬਿਆਨ ’ਤੇ ਸਦਨ ਵਿਚ ਹੰਗਾਮਾ, ਭਾਜਪਾ ਨੇ ਮੁਆਫੀ ਮੰਗਣ ਲਈ ਕਿਹਾ  

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇੰਡੀਗੋ ਦੀ ਫਲਾਈਟ 6ਈ48 ਸ਼ਾਰਜਾਹ ਤੋਂ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚੀ। ਕਸਟਮ ਅਧਿਕਾਰੀਆਂ ਨੇ ਇਸ ਉਡਾਣ ਰਾਹੀਂ ਆਏ ਯਾਤਰੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਤਾਂ ਇਕ ਯਾਤਰੀ ਦੇ ਬੈਗ ਦੀ ਸਕੈਨਿੰਗ ਦੌਰਾਨ ਕੁਝ ਸੰਕੇਤ ਮਿਲੇ। ਅਧਿਕਾਰੀਆਂ ਵਲੋਂ ਸਾਮਾਨ ਦੀ ਚੈਕਿੰਗ ਦੌਰਾਨ ਸ਼ਰਾਬ ਦੀਆਂ ਤਿੰਨ ਬੋਤਲਾਂ ਵਿਚ ਕੁਝ ਲੁਕਾਏ ਜਾਣ ਦੀ ਗੱਲ ਸਾਹਮਣੇ ਆਈ।

ਇਹ ਵੀ ਪੜ੍ਹੋ: ਆਸਟ੍ਰੇਲੀਅਨ ਸ਼ੈੱਫ ਵੀ ਪੰਜਾਬੀ ਖਾਣੇ ਦੇ ਮੁਰੀਦ, “ਪੰਜਾਬੀ ਖਾਣੇ ਦਾ ਆਸਟ੍ਰੇਲੀਆਈ ਪਕਵਾਨਾਂ ’ਤੇ ਬਹੁਤ ਪ੍ਰਭਾਵ” 

ਜਦੋਂ ਬੋਤਲਾਂ ਨੂੰ ਖੋਲ੍ਹ ਕੇ ਦੇਖਿਆ ਤਾਂ ਇਹਨਾਂ ਵਿਚ ਸੋਨੇ ਦੇ 13 ਬਿਸਕੁਟ ਮਿਲੇ, ਜਿਨ੍ਹਾਂ ਦਾ ਵਜ਼ਨ ਇਕ ਕਿਲੋ 516 ਗ੍ਰਾਮ ਪਾਇਆ ਗਿਆ। ਬਾਜ਼ਾਰ ਵਿਚ ਇਸ ਦੀ ਕਮਤ 86 ਲੱਖ 41 ਹਜ਼ਾਰ 200 ਰੁਪਏ ਪਾਈ ਗਈ। ਵਿਭਾਗ ਦੇ ਅਧਿਕਾਰੀਆਂ ਨੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।