ਨਸ਼ਾ ਤਸਕਰੀ ਮਾਮਲੇ 'ਚ ਸਜ਼ਾ ਕੱਟ ਰਹੇ ਜਗਦੀਸ਼ ਭੋਲਾ ਨੂੰ ਮਿਲੀ ਇੱਕ ਦਿਨ ਦੀ ਜ਼ਮਾਨਤ 

ਏਜੰਸੀ

ਖ਼ਬਰਾਂ, ਪੰਜਾਬ

ਮਾਂ ਦੀ ਖ਼ਰਾਬ ਸਿਹਤ ਦਾ ਹਵਾਲਾ ਦੇ ਕੇ ਹਾਈਕੋਰਟ ਨੂੰ ਕੀਤੀ ਸੀ ਅਪੀਲ 

Jagish Bhola (file photo)

HC ਵਲੋਂ 17 ਮਾਰਚ ਨੂੰ ਸ਼ਾਮ 4 ਵਜੇ ਤੱਕ ਮਾਂ ਨੂੰ ਮਿਲਣ ਦੀ ਦਿੱਤੀ ਗਈ ਇਜਾਜ਼ਤ 

ਚੰਡੀਗੜ੍ਹ : ਡਰੱਗ ਮਾਮਲੇ ਵਿੱਚ ਦੋਸ਼ੀ ਕਰਾਰ ਦਿਤੇ ਗਏ ਅਤੇ ਸਜ਼ਾ ਕੱਟ ਰਹੇ ਜਗਦੀਸ਼ ਭੋਲਾ ਨੂੰ ਹਾਈਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਜਗਦੀਸ਼ ਭੋਲਾ ਨੂੰ ਇੱਕ ਦਿਨ ਦੀ ਜ਼ਮਾਨਤ ਦਿੱਤੀ ਹੈ। ਦੱਸ ਦੇਈਏ ਕਿ ਜਗਦੀਸ਼ ਭੋਲਾ ਵਲੋਂ ਆਪਣੀ ਮਾਂ ਦੀ ਖ਼ਰਾਬ ਸਿਹਤ ਦਾ ਹਵਾਲਾ ਦੇ ਕੇ ਜ਼ਮਾਨਤ ਦੀ ਅਪੀਲ ਕੀਤੀ ਸੀ ਜਿਸ ਨੂੰ ਸਵੀਕਾਰ ਕਰਦਿਆਂ ਹਾਈਕੋਰਟ ਨੇ ਜਗਦੀਸ਼ ਭੋਲਾ ਇੱਕ ਦਿਨ ਦੀ ਜ਼ਮਾਨਤ ਦਿੱਤੀ ਹੈ।

ਇਹ ਵੀ ਪੜ੍ਹੋ:   2 ਦਰਜਨ ਤਮਗ਼ੇ ਜਿੱਤਣ ਮਗਰੋਂ ਵੀ ਸਫ਼ਾਈ ਕਰਮੀ ਵਜੋਂ ਕੰਮ ਕਰਨ ਲਈ ਮਜਬੂਰ ਹੋਇਆ ਇਹ ਮੁੱਕੇਬਾਜ਼ 

ਦੱਸ ਦੇਈਏ ਕਿ ਹਾਈਕੋਰਟ ਦੇ ਹੁਕਮ ਅਨੁਸਾਰ ਜਗਦੀਸ਼ ਭੋਲਾ 17 ਮਾਰਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਪਣੀ ਮਾਂ ਨੂੰ ਮਿਲ ਸਕਣਗੇ ਅਤੇ ਇਸ ਦੌਰਾਨ ਉਹ ਪੁਲਿਸ ਸੁਰੱਖਿਆ ਵਿਚ ਹੀ ਰਹਿਣਗੇ।

ਦੱਸ ਦਈਏ ਕਿ ਜਗਦੀਸ਼ ਭੋਲਾ ਨੂੰ ਬਹੁ-ਕਰੋੜੀ ਡਰੱਗ ਰੈਕੇਟ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।ਜਗਦੀਸ਼ ਭੋਲਾ ਕੋਲੋਂ ਸਿੰਥੈਟਿਕ ਡਰੱਗ, ਹੈਰੋਇਨ, ਵਿਦੇਸ਼ੀ ਕਰੰਸੀ, ਹਥਿਆਰ ਅਤੇ ਲਗਜ਼ਰੀ ਕਾਰਾਂ ਬਰਾਮਦ ਹੋਈਆਂ। 2012 ਵਿੱਚ ਪੰਜਾਬ ਪੁਲਿਸ ਦੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਸੀ।

ਇਹ ਵੀ ਪੜ੍ਹੋ:  ਰਾਜਸਥਾਨ ਤੋਂ ਗੋਆ ਜਾ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ, 3 ਦੀ ਮੌਕੇ 'ਤੇ ਹੋਈ ਮੌਤ ਅਤੇ 2 ਗੰਭੀਰ ਜ਼ਖ਼ਮੀ 

ਮਾਂ ਦੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਮੰਗੀ ਗਈ ਸੀ, ਦੱਸ ਦੇਈਏ ਕਿ ਭੋਲਾ ਨੂੰ 700 ਕਰੋੜ ਰੁਪਏ ਦੇ ਡਰੱਗ ਰੈਕੇਟ ਦੇ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਸੀ, ਜਗਦੀਸ਼ ਭੋਲਾ ਕੋਲੋਂ ਸਿੰਥੈਟਿਕ ਡਰੱਗ, ਹੈਰੋਇਨ, ਵਿਦੇਸ਼ੀ ਕਰੰਸੀ ਅਤੇ ਹਥਿਆਰ ਆਦਿ ਬਰਾਮਦ ਹੋਏ ਸਨ। 2012 ਵਿੱਚ ਪੰਜਾਬ ਪੁਲਿਸ ਦੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ।