ਕੋਟਕਪੂਰਾ ਗੋਲੀਕਾਂਡ ਮਾਮਲਾ : ਵਿਸ਼ੇਸ਼ ਜਾਂਚ ਟੀਮ ਨੇ ਸਿੱਖ ਸੰਗਤ ਨੂੰ ਦਿੱਤੀ ਕਲੀਨ ਚਿੱਟ
ਸ਼ਾਂਤਮਈ ਰੋਸ ਧਰਨੇ ’ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਪੁਲਿਸ ਕਾਰਵਾਈ ਨੂੰ ਦੱਸਿਆ ਝੂਠੀ ਅਤੇ ਗਿਣੀ-ਮਿਥੀ ਸਾਜ਼ਿਸ਼
ਚਾਰਜਸ਼ੀਟ 'ਚ ਸਾਬਕਾ DGP ਸੁਮੇਧ ਸੈਣੀ ਤੇ ਸਾਬਕਾ IG ਉਮਰਾਨੰਗਲ ਸਮੇਤ 4 ਪੁਲਿਸ ਅਧਿਕਾਰੀ ਨਾਮਜ਼ਦ
ਬੇਕਸੂਰ ਲੋਕਾਂ ਖ਼ਿਲਾਫ਼ ਝੂਠਾ ਮੁਕੱਦਮਾ ਬਣਾਉਣ ਅਤੇ ਤਾਕਤ ਦੀ ਦੁਰਵਰਤੋਂ ਦਾ ਲੱਗਿਆ ਇਲਜ਼ਾਮ
ਮੋਹਾਲੀ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਲਗਾਤਾਰ ਜਾਂਚ ਚੱਲ ਰਹੀ ਹੈ। ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਸਾਬਕਾ ਆਈਜੀ ਉਮਰਾਨੰਗਲ ਸਮੇਤ ਚਾਰ ਪੁਲਿਸ ਅਹਦਿਕਾਰੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਖ਼ਿਲਾਫ਼ ਬੇਕਸੂਰ ਲੋਕਾਂ ਵਿਰੁੱਧ ਝੂਠਾ ਮੁਕੱਦਮਾ ਬਣਾਉਣ ਅਤੇ ਆਪਣੀ ਤਾਕਤ ਦੀ ਦੁਰਵਤਰੋਂ ਕਰਨ ਦਾ ਵੀ ਇਲਜ਼ਾਮ ਲੱਗਿਆ ਹੈ।
ਇਹ ਵੀ ਪੜ੍ਹੋ: ਬੰਬੇ ਹਾਈ ਕੋਰਟ ਨੇ ਬੀਮਾ ਕੰਪਨੀ ਦੀ ਪਟੀਸ਼ਨ ਕੀਤੀ ਖ਼ਾਰਜ; ਕਿਹਾ-ਟਾਇਰ ਫਟਣਾ ਕੁਦਰਤੀ ਘਟਨਾ ਨਹੀਂ ਸਗੋਂ ਮਨੁੱਖੀ ਲਾਪਰਵਾਹੀ ਹੈ
ਵਿਸ਼ੇਸ਼ ਜਾਂਚ ਟੀਮ ਨੇ ਘਟਨਾ ਵਾਲੇ ਦਿਨ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਐਫਆਈਆਰ ਨੂੰ ਸਾਜ਼ਿਸ਼ ਕਰਾਰ ਦਿੱਤਾ ਹੈ। ਐਸਆਈਟੀ ਵਲੋਂ ਕਿਹਾ ਗਿਆ ਹੈ ਕਿ ਬੇਕਸੂਰ ਲੋਕਾਂ ਖ਼ਿਲਾਫ਼ ਝੂਠਾ ਮਾਮਲਾ ਬਣਾਇਆ ਗਿਆ ਹੈ ਜਿਸ ਤਹਿਤ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਹੈ। ਜਾਂਚ ਟੀਮ ਨੇ ਸਿੱਖ ਸੰਗਤ ਨੂੰ ਕਲੀਨ ਚਿੱਟ ਦਿੰਦਿਆਂ ਸ਼ਾਂਤਮਈ ਰੋਸ ਧਰਨੇ 'ਤੇ ਬੈਠੀ ਸਿੰਘ ਸੰਗਤ ਖ਼ਿਲਾਫ਼ ਪੁਲਿਸ ਵਲੋਂ ਕੀਤੀ ਕਾਰਵਾਈ ਨੂੰ ਝੂਠੀ ਅਤੇ ਗਿਣੀ-ਮਿਥੀ ਸਾਜ਼ਿਸ਼ ਕਰਾਰ ਦਿੱਤਾ ਹੈ।
ਦੱਸ ਦੇਈਏ ਕਿ ਵਿਸ਼ੇਸ਼ ਜਾਂਚ ਟੀਮ ਵਲੋਂ ਕੋਟਮਪੂਰਾ ਗੋਲੀਕਾਂਡ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਐਸਆਈਟੀ ਵਲੋਂ ਤਿੰਨ ਸਾਬਕਾ ਅਧਿਕਾਰੀਆਂ ਨੂੰ ਸਮੰਨ ਜਾਰੀ ਕੀਤੇ ਗਏ ਸਨ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਾਬਕਾ ਪ੍ਰਿੰਸੀਪਲ ਸਕੱਤਰ ਆਈਏਐਸ ਗਗਨਦੀਪ ਸਿੰਘ ਬਰਾੜ ਅਤੇ ਦੋ ਹੋਰ ਆਈਪੀਐਸ ਅਧਿਕਾਰੀਆਂ ਨੂੰ ਤਲਬ ਕੀਤਾ ਗਿਆ ਸੀ। ਇਨ੍ਹਾਂ ਤਿੰਨਾਂ ਅਧਿਕਾਰੀਆਂ ਨੂੰ ਪੁੱਛਗਿੱਛ ਲਈ 6 ਮਾਰਚ ਨੂੰ ਸੱਦਿਆ ਗਿਆ ਸੀ।
ਇਹ ਵੀ ਪੜ੍ਹੋ: ਫੈਕਟਰੀ 'ਚ ਲੋਹਾ ਪਿਘਲਾ ਰਹੇ ਮਜ਼ਦੂਰਾਂ ਨਾਲ ਵਾਪਰਿਆ ਵੱਡਾ ਹਾਦਸਾ, 2 ਦੀ ਮੌਤ ਤੇ ਤਿੰਨ ਗੰਭੀਰ ਜ਼ਖ਼ਮੀ
ਉਧਰ ਇਸ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨੂੰ ਵੀ 23 ਮਾਰਚ ਨੂੰ ਪੇਸ਼ ਹੋਣ ਲਈ ਸਮੰਨ ਜਾਰੀ ਹੋਏ ਸਨ ਜਿਸ ਮਗਰੋਂ ਉਨ੍ਹਾਂ ਨੇ ਫਰੀਦਕੋਟ ਅਦਾਲਤ ਵਿਚ ਪਹੁੰਚ ਕੀਤੀ ਸੀ। ਉਨ੍ਹਾਂ ਨੇ ਅਦਾਲਤ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਅਗਾਊਂ ਜ਼ਮਾਨਤ ਵਾਲੇ ਮਾਮਲੇ ਦੀ ਸੁਣਵਾਈ ਭਲਕੇ ਯਾਨੀ 14 ਮਾਰਚ ਨੂੰ ਹੋਵੇਗੀ।