ਮਾਤਮ ’ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ : ਵਿਆਹ ਤੋਂ ਇਕ ਦਿਨ ਪਹਿਲਾਂ ਨੌਜਵਾਨ ਦੀ ਅਚਾਨਕ ਹੋਈ ਮੌਤ
ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਫ਼ੈਲ ਗਈ
ਬਖਤਗੜ੍ਹ : ਬਰਨਾਲਾ ਜ਼ਿਲ੍ਹੇ ਦੇ ਪਿੰਡ ਬਖਤਗੜ੍ਹ ਵਿਖੇ ਵਿਆਹ ਵਾਲੇ ਘਰ ਦੀਆਂ ਖੁਸ਼ੀਆਂ ਉਸ ਵੇਲੇ ਗ਼ਮੀ ਵਿੱਚ ਬਦਲ ਗਈਆਂ ਜਦੋਂ ਵਿਆਹ ਵਾਲੇ ਨੌਜਵਾਨ ਦੀ ਅਚਾਨਕ ਦੁੱਖਦਾਈ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ :ਪਤੀ ਨੇ ਆਪਣੇ ਸਰੀਰ 'ਤੇ ਬਣਵਾਇਆ ਪਤਨੀ ਦਾ ਟੈਟੂ, ਆਪਣਾ ਹੀ ਚਿਹਰਾ ਦੇਖ ਕੇ ਔਰਤ ਨੂੰ ਚੜ੍ਹਿਆ ਗੁੱਸਾ!
ਜਾਣਕਾਰੀ ਅਨੁਸਾਰ ਪਿੰਡ ਬਖਤਗੜ੍ਹ ਦਾ ਨੌਜਵਾਨ ਪੂਰਨਦੀਪ ਸਿੰਘ (32) ਪੁੱਤਰ ਭੋਲਾ ਸਿੰਘ ਦਾ ਵਿਆਹ ਰੱਖਿਆ ਹੋਇਆ ਸੀ ਅਤੇ ਘਰ ਜਾਗੋ ਦਾ ਸਮਾਗਮ ਸੀ। ਅਗਲੇ ਦਿਨ ਹੀ ਉਸਦੀ ਜੰਞ ਚੜ੍ਹਨੀ ਸੀ। ਪੂਰਨਦੀਪ ਕਿਸੇ ਕੰਮ ਲਈ ਆਪਣੇ ਪਿੰਡ ਤੋਂ ਪੱਖੋ ਕੈਂਚੀਆਂ ਵੱਲ ਆ ਰਿਹਾ ਸੀ ਤਾਂ ਪਿੰਡ ਮੱਲ੍ਹੀਆਂ ਨਜ਼ਦੀਕ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ।
ਇਹ ਖ਼ਬਰ ਵੀ ਪੜ੍ਹੋ : ਅਮਰੀਕਾ ਦੇ ਡਲਾਸ ਸ਼ਹਿਰ 'ਚ ਗੋਲੀਬਾਰੀ : 4 ਲੋਕਾਂ ਦੀ ਮੌਤ
ਇਸ ਘਟਨਾ ਦਾ ਪਤਾ ਲੱਗਦਿਆਂ ਹੀ ਸਾਰੇ ਪਿੰਡ ਵਿੱਚ ਸੋਗ ਦੀ ਲਹਿਰ ਫ਼ੈਲ ਗਈ। ਉੱਥੇ ਪਰਿਵਾਰ ਦੀਆਂ ਖੁਸ਼ੀਆਂ ਮਾਤਮ ਵਿਚ ਤਬਦੀਲ ਹੋ ਗਈਆਂ ਅਤੇ ਵਿਆਹ ਵਾਲੇ ਘਰ ਸੱਥਰ ਵਿਛ ਗਏ।
ਇਹ ਖ਼ਬਰ ਵੀ ਪੜ੍ਹੋ :ਦੁਖਦਾਇਕ ਖ਼ਬਰ : ਪਿਛਲੇ ਦਿਨ ਤੋਂ ਲਾਪਤਾ ਮਾਪਿਆਂ ਦੇ 4 ਸਾਲਾ ਪੁੱਤ ਦੀ ਪਾਣੀ ਦੀ ਡਿੱਗੀ ’ਚੋਂ ਮਿਲੀ ਲਾਸ਼
ਪੱਖੋ ਕੈਂਚੀਆਂ ਪੁਲਿਸ ਚੌਂਕੀ ਦੇ ਥਾਣੇਦਾਰ ਮੱਖਣ ਸ਼ਾਹ ਨੇ ਦੱਸਿਆ ਕਿ ਮ੍ਰਿਤਕ ਪੂਰਨਦੀਪ ਸਿੰਘ ਦੇ ਪਿਤਾ ਭੋਲਾ ਸਿੰਘ ਦੇ ਬਿਆਨ ’ਤੇ 174 ਦੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਨੂੰ ਸੌਂਪ ਦਿੱਤੀ ਹੈ।