Jagraon Accident News : ਡਾਕੀਏ ਨੂੰ ਸਕੂਲ ਬੱਸ ਨੇ ਮਾਰੀ ਟੱਕਰ, ਹੋਈ ਮੌਤ
Jagraon Accident News : ਡਾਕ ਲੈ ਕੇ ਜਾ ਰਿਹਾ ਸੀ ਪੋਸਟਮੈਨ, ਡਰਾਈਵਰ ਫ਼ਰਾਰ
Jagraon Accident News :ਜਗਰਾਉਂ ਸ਼ਹਿਰ ਤੋਂ ਕੁਝ ਦੂਰੀ ’ਤੇ ਪੈਂਦੇ ਪਿੰਡ ਬੁੱਗਰ ਵਿੱਚ ਇੱਕ ਤੇਜ਼ ਰਫ਼ਤਾਰ ਸਕੂਲੀ ਬੱਸ ਨੇ ਮੋਟਰਸਾਈਕਲ ਸਵਾਰ ਡਾਕੀਏ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਪੋਸਟਮੈਨ ਗੰਭੀਰ ਜ਼ਖ਼ਮੀ ਹੋ ਗਿਆ। ਜ਼ਖ਼ਮੀ ਪੋਸਟਮੈਨ ਨੂੰ ਪਹਿਲਾਂ ਜਗਰਾਉਂ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਰੈਫਰ ਕਰ ਦਿੱਤਾ। ਹਸਪਤਾਲ ਵਿਚ ਇਲਾਜ ਦੌਰਾਨ ਪੋਸਟਮੈਨ ਦੀ ਮੌਤ ਹੋ ਗਈ।
ਇਹ ਵੀ ਪੜੋ:Bathinda News : ਬਠਿੰਡਾ ’ਚ 3 ਲੁਟੇਰਿਆਂ ਨੇ ਫਾਈਨਾਂਸ ਕੰਪਨੀ ਦੇ ਮੁਲਾਜ਼ਮ ਤੋਂ 35 ਹਾਜ਼ਰ ਰੁਪਏ ਲੁੱਟੇ
ਮ੍ਰਿਤਕ ਦੀ ਪਛਾਣ ਜਗਤਾਰ ਸਿੰਘ ਵਾਸੀ ਬੰਸੀਪੁਰਾ ਸਿੱਧਵਾਂ ਬੇਟ ਵਜੋਂ ਹੋਈ ਹੈ। ਇਸ ਦਾ ਪਤਾ ਚੱਲਦੇ ਹੀ ਪੁਲਿਸ ਨੇ ਬੱਸ ਡਰਾਈਵਰ ਖ਼ਿਲਾਫ਼ ਥਾਣਾ ਸਦਰ ਵਿੱਚ ਕੇਸ ਦਰਜ ਕਰ ਲਿਆ। ਮੁਲਜ਼ਮ ਦੀ ਪਛਾਣ ਕੁਲਵੰਤ ਸਿੰਘ ਵਾਸੀ ਸਿੱਧਵਾਂ ਖੁਰਦ ਵਜੋਂ ਹੋਈ ਹੈ। ਫ਼ਿਲਹਾਲ ਦੋਸ਼ੀ ਫ਼ਰਾਰ ਹੈ। ਪੁਲਿਸ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜੋ:Fazilka News : ਫਾਜ਼ਿਲਕਾ ’ਚ ਭਾਰਤ-ਪਾਕਿ ਸਰਹੱਦ ’ਤੇ ਗੋਲ਼ੀਬਾਰੀ,ਘੁਸਪੈਠ ਕਰ ਰਿਹਾ ਸੀ ਡਰੋਨ
ਥਾਣਾ ਸਦਰ ਦੇ ਏਐੱਸਆਈ ਅਨਵਰ ਮਸੀਹ ਨੇ ਦੱਸਿਆ ਕਿ ਮ੍ਰਿਤਕ ਦੇ ਲੜਕੇ ਨਵਜੋਤ ਸਿੰਘ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਉਸ ਦਾ ਪਿਤਾ ਡਾਕੀਆ ਦਾ ਕੰਮ ਕਰਦਾ ਹੈ। ਜੋ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਡਾਕ ਆਦਿ ਇਕੱਠੀ ਕਰਦੇ ਸਨ। ਦੋ ਦਿਨ ਪਹਿਲਾਂ ਉਸ ਦਾ ਪਿਤਾ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਬਰਸਾਲ ਤੋਂ ਬੁਜ਼ਗਰ ਵੱਲ ਡਾਕ ਲੈ ਕੇ ਜਾ ਰਿਹਾ ਸੀ।
ਇਹ ਵੀ ਪੜੋ:Muktsar fire News : ਸ੍ਰੀ ਮੁਕਤਸਰ ਸਾਹਿਬ ’ਚ ਕਾਰ ਡੀਲਰ ’ਤੇ ਚੱਲੀਆਂ ਗੋਲ਼ੀਆਂ
ਜਦੋਂ ਉਹ ਪਿੰਡ ਬਰਸਾਲ ਤੋਂ ਅੱਧਾ ਕਿੱਲੋਮੀਟਰ ਦੀ ਦੂਰੀ ’ਤੇ ਬੁਜ਼ਗਰ ਪਹੁੰਚਿਆ। ਦੂਜੇ ਪਾਸੇ ਤੋਂ ਤੇਜ਼ ਰਫ਼ਤਾਰ ਪ੍ਰਾਈਵੇਟ ਸਕੂਲ ਦੀ ਬੱਸ ਚਾਲਕ ਨੇ ਗ਼ਲਤ ਸਾਈਡ ਤੋਂ ਲਿਆ ਕੇ ਪਿਤਾ ਦੇ ਮੋਟਰਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦਾ ਪਿਤਾ ਸੜਕ ਦੇ ਵਿਚਕਾਰ ਡਿੱਗ ਗਿਆ। ਇਸ ਦੌਰਾਨ ਉਸ ਦੇ ਪਿਤਾ ਨੂੰ ਗੰਭੀਰ ਸੱਟਾਂ ਲੱਗੀਆਂ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਉਹ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਆਪਣੇ ਪਿਤਾ ਨੂੰ ਲੈ ਕੇ ਜਗਰਾਉਂ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ।
ਇਹ ਵੀ ਪੜੋ:Lok Sabha Elections 2024: ਸਾਬਕਾ ਮੁੱਖ ਮੰਤਰੀ ਕੈਪਟਨ ਦੀ ਪਤਨੀ ਪ੍ਰਨੀਤ ਕੌਰ ਭਲਕੇ ਭਾਜਪਾ ’ਚ ਹੋਣਗੇ ਸ਼ਾਮਲ
ਜਿੱਥੇ ਡਾਕਟਰਾਂ ਨੇ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਦੇ ਪਿਤਾ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਰੈਫਰ ਕਰ ਦਿੱਤਾ। ਅੱਜ ਉਸ ਦੇ ਪਿਤਾ ਦੀ ਲੁਧਿਆਣਾ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਸਦਰ ਲੁਧਿਆਣਾ ਦੇ ਪੁਲਿਸ ਮੁਲਾਜ਼ਮਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਇਸੇ ਦੌਰਾਨ ਪੁਲਿਸ ਨੇ ਮ੍ਰਿਤਕ ਦੇ ਲੜਕੇ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਸਦਰ ਵਿਖੇ ਮੁਲਜ਼ਮ ਸਕੂਲ ਬੱਸ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ:Jalandhar News : ਜਲੰਧਰ ’ਚ ਏਐੱਸਆਈ ਦੇ ਬੇਟੇ ਨੇ ਵਿਦੇਸ਼ ਭੇਜਣ ਦੇ ਨਾਂ ’ਤੇ ਪਤੀ-ਪਤਨੀ ਨਾਲ ਕੀਤੀ ਠੱਗੀ
(For more news apart from Jagraon Road Accident News in Punjabi, stay tuned to Rozana Spokesman)