Amritsar News: ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਅੰਮ੍ਰਿਤਸਰ ਵਿਚ ਚੱਲਿਆ ਪੀਲਾ ਪੰਜਾ

ਏਜੰਸੀ

ਖ਼ਬਰਾਂ, ਪੰਜਾਬ

ਬਿੱਲੀ ਨਾਮ ਦੇ ਨਸ਼ਾ ਤਸਕਰ 'ਤੇ ਹੋਈ ਕਾਰਵਾਈ

Amritsar bulldozer campaign launched in Amritsar as part of the war against drugs campaign

 

Amritsar News: ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰਦਿਆਂ ਅੱਜ ਇੱਥੇ ਨਗਰ ਨਿਗਮ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁੱਜ਼ਰਪੁਰਾ ਇਲਾਕੇ ਵਿੱਚ ਇੱਕ ਨਸ਼ਾ ਤਸਕਰ ਦੇ ਘਰ ਦੀ ਇਮਾਰਤ ਨੂੰ ਢਾਹਿਆ ਗਿਆ ਹੈ। ਪੁਲਿਸ ਵੱਲੋ ਦੋ ਮੰਜ਼ਿਲਾਂ ਇਮਾਰਤ ਨੂੰ ਜੇਸੀਬੀ ਮਸ਼ੀਨ(ਬੁਲਡੋਜ਼ਰ) ਦੀ ਮਦਦ ਨਾਲ ਢਾਹੁਣ ਦੀ ਕਾਰਵਾਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਹੋਰ ਪੁਲਿਸ ਅਧਿਕਾਰੀਆਂ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ।

ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਹ ਸੰਪੱਤੀ ਅਜੇ ਕੁਮਾਰ ਉਰਫ ਬਿੱਲੀ ਦੀ ਹੈ, ਜੋ ਉਸ ਨੇ ਨਸ਼ਿਆਂ ਦੇ ਕਾਰੋਬਾਰ ਕਰ ਕੇ ਨਜਾਇਜ਼ ਆਮਦਨ ਤੋਂ ਬਣਾਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਦੇ ਖ਼ਿਲਾਫ਼ ਨਾਰਕੋਟਿਕਸ ਐਕਟ ਅਧੀਨ ਪੰਜ ਕੇਸ ਦਰਜ ਹਨ ਅਤੇ ਉਹ ਵੇਲੇ ਇਹ ਭਗੋੜਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਦੋ ਹੋਰ ਨਸ਼ਾ ਤਸਕਰਾਂ ਦੀਆਂ ਸੰਪੱਤੀਆਂ ’ਤੇ ਕਾਰਵਾਈ ਕੀਤੀ ਗਈ ਹੈ।

ਉਧਰ ਭਗੋੜੇ ਮੁਲਜ਼ਮ ਦੇ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਅਜੇ ਕੁਮਾਰ ਨੂੰ ਬੇਦਖ਼ਲ ਕੀਤਾ ਹੋਇਆ ਹੈ ਅਤੇ ਉਸ ਦਾ ਇਸ ਜਾਇਦਾਦ ਨਾਲ ਕੋਈ ਸੰਬੰਧ ਨਹੀਂ ਹੈ। ਪੁਲਿਸ ਵੱਲੋਂ ਇਸ ਤੋਂ ਪਹਿਲਾਂ 6 ਮਾਰਚ ਨੂੰ ਇਲਾਕਾ ਭਰਾੜੀ ਵਾਲ ਅਤੇ ਮਕਬੂਲਪੁਰਾ ਇਲਾਕੇ ਵਿੱਚ ਦੋ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਹਿ ਢੇਰੀ ਕੀਤਾ ਸੀ।