ਬਜਟ ਸੈਸ਼ਨ ਦੀਆਂ ਤਰੀਕਾਂ ਬਾਰੇ ਪੰਜਾਬ ਮੰਤਰੀ ਮੰਡਲ ਅੱਜ ਲੈ ਸਕਦਾ ਹੈ ਫ਼ੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab Cabinet Meeting News: ਨਸ਼ਾ ਵਿਰੋਧੀ ਮੁਹਿੰਮ ਦਾ ਜਾਇਜ਼ਾ ਵੀ ਲੈਣਗੇ ਮੁੱਖ ਮੰਤਰੀ

Punjab Cabinet Meeting News

ਚੰਡੀਗੜ੍ਹ, (ਭੁੱਲਰ) : ਪੰਜਾਬ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਸੱਦੀ ਗਈ ਹੈ। ਭਾਵੇਂ ਇਸ ਮੀਟਿੰਗ ਦਾ ਅਧਿਕਾਤ ਏਜੰਡਾ ਮੌਕੇ ਉਪਰ ਹੀ ਜਾਰੀ ਕੀਤਾ ਜਾਵੇਗਾ ਪਰ ਜਾਣਕਾਰੀ ਮੁਤਾਬਕ ਇਸ ਮੀਟਿੰਗ ਵਿਚ ਬਜਟ ਸੈਸ਼ਨ ਦੀਆਂ ਤਰੀਕਾਂ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ।

ਇਹ ਸੈਸ਼ਨ ਇਸ ਮਹੀਨੇ ਸ਼ੁਰੂ ਹੋਣਾ ਹੈ ਅਤੇ ਪਿਛਲੇ ਸੈਸ਼ਨ ਦਾ ਉਠਾਅ ਕੀਤਾ ਜਾ ਚੁਕਾ ਹੈ। ਸੈਸ਼ਨ ਇਸ ਮਹੀਨੇ ਦੇ ਤੀਜੇ ਜਾਂ ਚੌਥੇ ਹਫ਼ਤੇ ਹੋ ਸਕਦਾ ਹੈ। ਇਹ ਸੈਸ਼ਨ ਇਕ ਹਫ਼ਤੇ ਦਾ ਰੱਖੇੇ ਜਾਣ ਦੀ ਸੰਭਾਵਨਾ ਹੈ।

ਮੰਤਰੀ ਮੰਡਲ ਦੀ ਮੀਟਿੰਗ ਵਿਚ ਨਸ਼ਿਆਂ ਵਿਰੁਧ ਚੱਲ ਰਹੀ ਮੁਹਿੰਮ ਦਾ ਵੀ ਮੁੱਖ ਮੰਤਰੀ ਵਲੋਂ ਜਾਇਜ਼ਾ ਲਿਆ ਜਾਵੇਗਾ ਅਤੇ ਇਸ ਨੂੰ ਹੋਰ ਅੱਗੇ ਵਧਾਉਣ ਲਈ ਵਿਚਾਰ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ ਲੋਕਾਂ ਨੂੰ ਰਾਹਤ ਦੇਣ ਵਾਲਾ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ।  ਸੂਬੇ ਦੀ ਵਿੱਤੀ ਹਾਲਤ ਉਪਰ ਵੀ ਚਰਚਾ ਹੋਣ ਦੇ ਆਸਾਰ ਹਨ।