ਮੋਹਾਲੀ ਵਿਖੇ ਤਿੰਨ ਦਿਨਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਅੱਜ ਤੋਂ ਸ਼ੁਰੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਸ਼ਵ ਦੇ ਵੱਖ-ਵੱਖ ਦੇਸ਼ਾਂ ਵਿਚੋਂ ਡੈਲੀਗੇਟ ਸੰਮੇਲਨ ਵਿੱਚ ਲੈ ਰਹੇ ਹਨ ਭਾਗ

Three-day Progressive Punjab Investors Summit begins in Mohali today

ਮੋਹਾਲੀ: ਪੰਜਾਬ ਸਰਕਾਰ ਸੂਬੇ ਵਿੱਚ ਸਨਅਤੀ ਖੇਤਰ ਨੂੰ ਉਤਸ਼ਾਹਿਤ ਕਰਨ ਅਤੇ ਨਿਵੇਸ਼ ਦੇ ਨਵੇਂ ਰਾਹ ਖੋਲ੍ਹਣ ਲਈ 13 ਤੋਂ 15 ਮਾਰਚ ਤੱਕ ਮੁਹਾਲੀ ਦੀ ਪਲਾਕਸ਼ਾ ਯੂਨੀਵਰਸਿਟੀ ਵਿੱਚ ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਕਰਵਾਏਗੀ। ਸੰਮੇਲਨ ਵਿੱਚ ਭਾਰਤ ਸਣੇ ਵਿਸ਼ਵ ਭਰ ਤੋਂ ਵੱਡੀ ਗਿਣਤੀ ਨਿਵੇਸ਼ਕ ਤੇ ਉਦਯੋਗਪਤੀ ਸ਼ਾਮਲ ਹੋਣਗੇ। ‘ਆਪ’ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਮੌਕੇ ਮੁੱਖ ਮਹਿਮਾਨ ਹੋਣਗੇ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਉਦਘਾਟਨ ਕਰਨਗੇ।

ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੰਮੇਲਨ ’ਚ ਯੂ ਕੇ, ਜਪਾਨ ਤੇ ਦੱਖਣੀ ਕੋਰੀਆ ਦੇਸ਼ਾਂ ’ਤੇ ਕੇਂਦਰਿਤ 89 ਵਿਸ਼ੇਸ਼ ਸੈਸ਼ਨ ਕਰਵਾਏ ਜਾਣਗੇ। ਇਕ ਸੈਸ਼ਨ ਐੱਮ ਐੱਸ ਐਮ ਈਜ਼ ’ਤੇ ਕੇਂਦਰਿਤ ਹੋਵੇਗਾ। ਸੰਮੇਲਨ ਦੌਰਾਨ ਉਦਯੋਗਿਕ ਪ੍ਰਦਰਸ਼ਨੀ ਵੀ ਲਾਈ ਜਾਵੇਗੀ, ਜਿੱਥੇ ਪੰਜਾਬ ਦੇ ਉਦਯੋਗਾਂ ਦੇ ਉਤਪਾਦਾਂ ਅਤੇ ਨਵੀਨਤਾਵਾਂ ਦੀ ਨੁਮਾਇਸ਼ ਕੀਤੀ ਜਾਵੇਗੀ।