ਸਿੱਧੂ ਨੂੰ ਦੋਸ਼ੀ ਠਹਿਰਾਉਣ ਬਾਰੇ ਹਾਈ ਕੋਰਟ ਦਾ ਫ਼ੈਸਲਾ ਸਹੀ : ਪੰਜਾਬ ਸਰਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਗੁਰਨਾਮ ਸਿੰਘ ਦੀ ਮੌਤ ਬ੍ਰੇਨ ਹੈਮਰੇਜ ਨਾਲ ਨਹੀਂ ਬਲਕਿ ਦਿਲ  ਦੀ ਧੜਕਣ ਰੁਕਣ ਨਾਲ ਹੋਈ ਸੀ।

Punjab & Haryana High Court

ਪੰਜਾਬ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਦਸਿਆ ਕਿ ਰੋਡ ਰੇਜ ਦੇ ਮਾਮਲੇ 'ਚ ਸੂਬੇ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਦੋਸ਼ੀ ਠਹਿਰਾਇਆ ਜਾਣਾ ਸਹੀ ਫ਼ੈਸਲਾ ਸੀ। ਪੰਜਾਬ ਸਰਕਾਰ ਵਲੋਂ ਹਾਜ਼ਰ ਵਕੀਲ ਨੇ ਜਸਟਿਸ ਜੇ. ਚੇਲਾਮੇਸ਼ਵਰ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਬੈਂਚ ਸਾਹਮਣੇ ਕਿਹਾ ਕਿ ਸਿੱਧੂ ਵਲੋਂ ਮੁੱਕਾ ਮਾਰਨ ਨਾਲ ਪਟਿਆਲਾ ਵਾਸੀ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ।

ਸਰਕਾਰ ਨੇ ਕਿਹਾ ਕਿ ਹੇਠਲੀ ਅਦਾਲਤ ਦਾ ਇਹ ਨਿਚੋੜ ਗ਼ਲਤ ਸੀ ਕਿ ਗੁਰਨਾਮ ਸਿੰਘ ਦੀ ਮੌਤ ਬ੍ਰੇਨ ਹੈਮਰੇਜ ਨਾਲ ਨਹੀਂ ਬਲਕਿ ਦਿਲ ਦੀ ਧੜਕਣ ਰੁਕਣ ਨਾਲ ਹੋਈ ਸੀ। ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਹਾਈ ਕੋਰਟ ਨੇ ਰੱਦ ਕਰ ਦਿਤਾ ਸੀ ਅਤੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਗੁਰਨਾਮ ਸਿੰਘ ਨੂੰ ਮੁੱਕਾ ਮਾਰਿਆ ਸੀ ਜਿਸ ਨਾਲ ਬ੍ਰੇਨ ਹੈਮਰੇਜ ਹੋ ਗਿਆ ਸੀ ਅਤੇ ਉਸ ਦੀ ਮੌਤ ਹੋ ਗਈ।  (ਪੀਟੀਆਈ)