ਖਡੂਰ ਸਾਹਿਬ ਹਲਕੇ ਤੋਂ ‘ਆਪ’ ਉਮੀਦਵਾਰ ਵਲੋਂ ਐਮ.ਪੀ. ਬਣਨ ’ਤੇ ਤਨਖ਼ਾਹ ਨਾ ਲੈਣ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਪ ਵਲੋਂ ਮਨਜਿੰਦਰ ਸਿੰਘ ਸਿੱਧੂ ਹਨ ਖਡੂਰ ਸਾਹਿਬ ਹਲਕੇ ਤੋਂ ਉਮੀਦਵਾਰ

Manjinder Singh Sidhu

ਤਰਨਤਾਰਨ: ਖਡੂਰ ਸਾਹਿਬ ਲੋਕਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਉਹ ਜੇਕਰ ਚੋਣ ਜਿੱਤ ਕੇ ਸੰਸਦ ਮੈਂਬਰ ਬਣਦੇ ਹਨ ਤਾਂ ਕੋਈ ਤਨਖ਼ਾਹ ਨਹੀਂ ਲੈਣਗੇ ਅਤੇ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਲੋਕਾਂ ਦੇ ਮੁੱਦਿਆਂ ਨੂੰ ਸੰਸਦ ਵਿਚ ਚੁੱਕਣਗੇ। ਇਸ ਦੌਰਾਨ ਖਡੂਰ ਸਾਹਿਬ ਤੋਂ ਪੀਡੀਏ ਦੀ ਉਮੀਦਵਾਰ ਪਰਮਜੀਤ ਕੌਰ ਖਾਲੜਾ ਬਾਰੇ ਬੋਲਦਿਆਂ ਮਨਜਿੰਦਰ ਸਿੰਘ ਨੇ ਕਿਹਾ ਕਿ ਉਹ ਉਨ੍ਹਾਂ ਦੇ ਪਤੀ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਲਾਮ ਕਰਦੇ ਹਨ। ਇਸ ਤੋਂ ਬਾਅਦ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਖਡੂਰ ਸਾਹਿਬ ਤੋਂ ਜ਼ਰੂਰ ਜਿੱਤ ਹਾਸਲ ਕਰਨਗੇ।

ਦਸ ਦਈਏ ਕਿ ਖਡੂਰ ਸਾਹਿਬ ਹਲਕੇ ਤੋਂ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੀ ਪਰਮਜੀਤ ਕੌਰ ਖਾਲੜਾ, ਅਕਾਲੀ ਦਲ ਟਕਸਾਲੀ ਦੇ ਜੇਜੇ ਸਿੰਘ, ਅਕਾਲੀ ਦਲ ਦੀ ਜਗੀਰ ਕੌਰ ਤੇ ਕਾਂਗਰਸ ਦੇ ਜਸਬੀਰ ਸਿੰਘ ਗਿੱਲ (ਡਿੰਪਾ) ਚੋਣ ਮੈਦਾਨ ਵਿਚ ਹਨ। ਹੁਣ 'ਆਪ' ਦੇ ਨੌਜਵਾਨ ਲੀਡਰ ਮਨਜਿੰਦਰ ਸਿੰਘ ਸਿੱਧੂ ਵੀ ਚੋਣ ਮੈਦਾਨ ਵਿਚ ਡਟ ਗਏ ਹਨ। ਹੁਣ ਅੱਗੇ ਇਹ ਵੇਖਣਾ ਦਿਲਚਸਪ ਹੋਵੇਗਾ ਕਿ ਲੋਕਾਂ ਕੀ ਸੋਚਦੇ ਹਨ ਤੇ ਚੋਣਾਂ ਦੌਰਾਨ ਕਿਸ ਪਾਸੇ ਖੜ੍ਹੇ ਹੁੰਦੇ ਹਨ।