ਸਿੱਖਿਆ ਵਿਭਾਗ ਨੇ ਜਲ੍ਹਿਆਂਵਾਲੇ ਬਾਗ਼ ਕਤਲੇਆਮ ਦੇ ਸ਼ਹੀਦਾਂ ਨੂੰ ਦਿਤੀ ਸ਼ਰਧਾਂਜਲੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੁਤੰਤਤਰਤਾ ਸੰਗਰਾਮੀਆਂ ਦੀ ਸ਼ਹੀਦੀ ਕਾਰਨ ਹੀ ਮਾਣ ਰਹੇ ਹਾਂ ਅਜ਼ਾਦ ਜ਼ਿੰਦਗੀ : ਸਿੱਖਿਆ ਸਕੱਤਰ

Education Department honors martyrs of Jallianwala Bagh massacre

ਐਸ.ਏ.ਐਸ. ਨਗਰ: ਸਿੱਖਿਆ ਵਿਭਾਗ ਪੰਜਾਬ ਵਲੋਂ 13 ਅਪ੍ਰੈਲ 1919 ਦੇ ਜਲ੍ਹਿਆਂਵਾਲੇ ਬਾਗ਼ ਦੇ 100 ਵਰ੍ਹੇ ਪੂਰੇ ਹੋਣ 'ਤੇ ਸੁਤੰਤਰਤਾ ਸੰਗਰਾਮੀਆਂ ਨੂੰ ਸ਼ਰਧਾ ਪੂਰਵਕ ਨਮਨ ਕੀਤਾ ਗਿਆ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਜਲ੍ਹਿਆਂਵਾਲੇ ਬਾਗ਼ ਦੇ ਕਤਲੇਆਮ ਵਿਚ ਸ਼ਹੀਦਾਂ ਨੂੰ ਸਮੂਹ ਸਿੱਖਿਆ ਵਿਭਾਗ ਦੇ ਅਧਿਕਾਰੀ, ਅਧਿਆਪਕ ਅਤੇ ਵਿਦਿਆਰਥੀ ਸ਼ਰਧਾ ਪੂਰਵਕ ਨਮਨ ਕਰਦੇ ਹਨ।

ਇਸ ਲਈ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਅਜ਼ਾਦੀ ਦੇ ਸੰਘਰਸ਼ ਬਾਰੇ ਜਾਣਕਾਰੀ ਦੇਣ ਲਈ ਵੱਖ-ਵੱਖ ਪ੍ਰੋਗਰਾਮ ਕੀਤੇ ਗਏ ਹਨ ਅਤੇ ਭਵਿੱਖ ਵਿਚ ਵੀ ਕੀਤੇ ਜਾਣਗੇ। ਉਹਨਾਂ ਇਸ ਮੌਕੇ ਅਧਿਆਪਕਾਂ ਤੇ ਬੱਚਿਆਂ ਵਲੋਂ ਤਿਆਰ ਕੀਤੀਆਂ ਜਲ੍ਹਿਆਂਵਾਲੇ ਬਾਗ਼ ਦੀਆਂ ਪੇਂਟਿਗਾਂ ਵੀ ਦੇਖੀਆਂ। ਇਸ ਤੋਂ ਇਲਾਵਾ ਪੰਜਾਬ ਦੇ ਸਕੂਲਾਂ ਵਿਚ ਵੀ ਪੇਂਟਿੰਗ ਮੁਕਾਬਲੇ, ਭਾਸ਼ਣ ਮੁਕਾਬਲੇ, ਦੇਸ਼ ਭਗਤੀ ਦੀ ਇਕਾਂਗੀ ਅਤੇ ਕਵਿਤਾ ਦੇ ਮੁਕਾਬਲੇ ਵੀ ਆਯੋਜਿਤ ਕਰਵਾਏ ਗਏ।