ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਪਹੁੰਚੇ ਰਾਹੁਲ ਗਾਂਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੇਰ ਰਾਤ ਕੈਪਟਨ ਅਤੇ ਵਜ਼ੀਰਾਂ ਨਾਲ ਪਹੁੰਚੇ ਸ੍ਰੀ ਦਰਬਾਰ ਸਾਹਿਬ

Rahul Gandhi Reached At Darbar Sahib

ਅੰਮ੍ਰਿਤਸਰ- ਕਾਂਗਰਸ ਦੇ ਕੌਮੀ ਪ੍ਰਧਾਨ ਬੀਤੀ ਦੇਰ ਰਾਤ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਪਹੁੰਚੇ। ਰਾਹੁਲ ਗਾਂਧੀ ਹਰਿਮੰਦਰ ਸਾਹਿਬ ਦੇ ਅੰਦਰ ਪਰਿਕਰਮਾ ਕਰ ਕੇ ਸ੍ਰੀ ਦਰਬਾਰ ਸਾਹਿਬ 'ਤੇ ਨਤਮਸਤਕ ਹੋਏ। ਇਸਤੋਂ ਬਾਅਦ ਰਾਹੁਲ ਗਾਂਧੀ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਵੀ ਨਤਮਸਤਕ ਹੁੰਦੇ ਹਨ। ਰਾਹੁਲ ਗਾਂਧੀ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੈਬਿਨਟ ਮੰਤਰੀ ਓ ਪੀ ਸੋਨੀ ਅਤੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਔਜਲਾ ਵੀ ਪਹੁੰਚੇ।

ਦਰਅਸਲ ਰਾਹੁਲ ਗਾਂਧੀ ਜਲਿਆਂਵਾਲਾ ਬਾਗ ਵਿਚ ਵਾਪਰੇ ਕਤਲੇਆਮ ਦੇ 100 ਸਾਲ ਪੂਰੇ ਹੋਣ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਨ ਅਤੇ ਉਹਨਾਂ ਨੇ ਚੁੱਪਚਾਪ ਖੜ ਕੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਲੋਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਨੂੰ ਅਗਵਾਈ ਕੀਤੀ। ਬੀਤੀ ਦੇਰ ਰਾਤ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਅੱਜ ਰਾਹੁਲ ਗਾਂਧੀ ਨੇ ਸਵੇਰੇ ਜਲਿਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਦੱਸ ਦਈਏ ਕਿ ਅਮ੍ਰਿੰਤਸਰ ਵਿਚ 13 ਅਪ੍ਰੈਲ 1919 ਨੂੰ ਹੋਏ ਜਲ੍ਹਿਆਂਵਾਲੇ ਬਾਗ ਦੇ ਕਤਲੇਆਮ ਵਿਚ ਬ੍ਰਿਟੇਨ ਸੈਨਿਕਾਂ ਨੇ ਸ਼ਰੇਆਮ ਸ਼ਾਂਤੀਪੂਰਨ ਨੁਮਾਇਸ਼ ਕਰ ਰਹੇ ਲੋਕਾਂ ਉੱਤੇ ਗੋਲੀਆਂ ਚਲਾ ਦਿੱਤੀਆਂ ਸਨ। ਸਰਵੇਖਣ ਦੇ ਮੁਤਾਬਕ, ਇਸ ਕਤਲੇਆਮ ਵਿਚ 400 ਤੋਂ ਜ਼ਿਆਦਾ ਪ੍ਰਦਰਸ਼ਨਕਾਰੀਆਂ ਦੀ ਮੌਤ ਹੋਈ ਸੀ।  ਹਾਲਾਂਕਿ, ਭਾਰਤੀ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਵਿਚ 1000 ਤੋਂ ਜ਼ਿਆਦਾ ਲੋਕ ਮਾਰੇ ਗਏ ਸਨ।  ਮਰਨ ਵਾਲਿਆਂ ਵਿਚ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਸਨ। ਦੇਖੋ ਵੀਡੀਓ.....