ਕੈਪਟਨ ਅਮਰਿੰਦਰ ਸਿੰਘ ਅਤੇ ਹਰਸਿਮਰਤ ਬਾਦਲ ਵਿਚਾਲੇ ਟਵਿਟਰ ਵਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਵਿਚਾਲੇ ਤਿੱਖੀ ਟਵਿਟਰ ਵਾਰ ਸ਼ੁਰੂ ਹੋ ਗਈ।

Captain Amrinder Singh and Harsimrat Badal

ਪੰਜਾਬ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਿਚਾਲੇ ਉਸ ਸਮੇਂ ਤਿੱਖੀ ਟਵਿਟਰ ਵਾਰ ਸ਼ੁਰੂ ਹੋ ਗਈ, ਜਦੋਂ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ।

 


 

ਦਰਅਸਲ, ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਦੇਰ ਰਾਤੀਂ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਅੰਮ੍ਰਿਤਸਰ ਸਥਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਰਸ਼ਨਾਂ ਲਈ ਗਏ ਸਨ। ਇਸ ਤੋਂ ਬਾਅਦ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਨੇ ਟਵੀਟ ਕਰਕੇ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ‘ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਦਰਬਾਰ ਸਾਹਿਬ ਤਾਂ ਲੈ ਗਏ, ਪਰ ਉਹਨਾਂ ਵਿਚ ਇੰਨੀ ਹਿੰਮਤ ਨਹੀਂ ਸੀ ਕਿ ਉਹ ਕਾਂਗਰਸ ਪਾਰਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ‘ਤੇ ਕੀਤੇ ਹਮਲੇ ਲਈ ਮਾਫੀ ਮੰਗ ਲੈਂਦੇ’।

 


 

ਜਿਸਦੇ ਜਵਾਬ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਹਰਸਿਮਰਤ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ‘ਤੁਸੀਂ, ਤੁਹਾਡੇ ਪਤੀ ਸੁਖਬੀਰ ਬਾਦਲ ਜਾਂ ਉਸਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਜਾਂ ਉਸਦੇ ਪਿਤਾ ਜਾਂ ਸੁੰਦਰ ਸਿੰਘ ਮਜੀਠੀਆ ਨੇ ਜਲਿਆਂਵਾਲੇ ਬਾਗ ਵਿਚ ਹੋਏ ਕਤਲੇਆਮ ਦੀ ਰਾਤ ਨੂੰ ਜਨਰਲ ਡਾਇਰ ਨੂੰ ਭੋਜਨ ਖਵਾਉਣ ਲਈ ਮਾਫੀ ਮੰਗੀ? ਇਸ ਵਫਾਦਾਰੀ ਕਾਰਨ ਉਹਨਾਂ ਨੂੰ 1926 ਵਿਚ ‘ਨਾਈਟਹੁੱਡ’ ਦਾ ਖਿਤਾਬ ਦਿੱਤਾ ਗਿਆ ਸੀ।