ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਮੁੱਖ-ਮੰਤਰੀ ਨੂੰ ਭੇਜਿਆ ਮੰਗ-ਪੱਤਰ

ਏਜੰਸੀ

ਖ਼ਬਰਾਂ, ਪੰਜਾਬ

ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਪੰਜਾਬ ਚੈਪਟਰ ਵਿਚ ਸ਼ਾਮਲ 10 ਕਿਸਾਨ ਜਥੇਬੰਦੀਆਂ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਕਿਸਾਨ, ਪੇਂਡੂ ਖੇਤ ਮਜ਼ਦੂਰਾਂ

File photo

ਚੰਡੀਗੜ੍ਹ  (ਨੀਲ) : ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਪੰਜਾਬ ਚੈਪਟਰ ਵਿਚ ਸ਼ਾਮਲ 10 ਕਿਸਾਨ ਜਥੇਬੰਦੀਆਂ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਕਿਸਾਨ, ਪੇਂਡੂ ਖੇਤ ਮਜ਼ਦੂਰਾਂ ਨੂੰ ਆ ਰਹੀਆਂ ਮੁਸ਼ਕਲਾਂ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ-ਪੱਤਰ ਭੇਜਿਆ ਗਿਆ। ਜਥੇਬੰਦੀਆਂ ਵਿਚ ਸ਼ਾਮਲ ਸਤਨਾਮ ਸਿੰਘ ਅਜਨਾਲਾ, ਪ੍ਰਧਾਨ, ਜਮਹੂਰੀ ਕਿਸਾਨ ਸਭਾ, ਜਗਮੋਹਣ ਸਿੰਘ ਪਟਿਆਲਾ, ਜਨਰਲ ਸਕੱਤਰ, ਭਾਰਤੀ ਕਿਸਾਨ ਯੂਨੀਅਨ, ਏਕਤਾ (ਡਕੌਂਦਾ), ਪੰਜਾਬ, ਭੁਪਿੰਦਰ ਸਿੰਘ ਸਾਂਭਰ, ਪ੍ਰਧਾਨ, ਕੁੱਲ ਹਿੰਦ ਕਿਸਾਨ ਸਭਾ, ਪੰਜਾਬ, ਮੇਜਰ ਸਿੰਘ ਪੁੰਨ੍ਹਾਂਵਾਲ, ਕਾਰਜਕਾਰੀ ਪ੍ਰਧਾਨ,

ਕੁੱਲ ਹਿੰਦ ਕਿਸਾਨ ਸਭਾ, ਪੰਜਾਬ, ਰੁਲਦੂ ਸਿੰਘ ਮਾਨਸਾ, ਪ੍ਰਧਾਨ, ਪੰਜਾਬ ਕਿਸਾਨ ਯੂਨੀਅਨ, ਨਿਰਭੈ ਸਿੰਘ ਢੂਡੀਕੇ, ਪ੍ਰਧਾਨ, ਕਿਰਤੀ ਕਿਸਾਨ ਯੂਨੀਅਨ, ਡਾ: ਦਰਸ਼ਨ ਪਾਲ, ਸੂਬਾ ਆਗੂ, ਕ੍ਰਾਂਤੀਕਾਰੀ ਕਿਸਾਨ ਯੂਨੀਅਨ, ਪੰਜਾਬ, ਇੰਦਰਜੀਤ ਕੋਟਬੁੱਢਾ, ਪ੍ਰਧਾਨ, ਕਿਸਾਨ ਸੰਘਰਸ਼ ਕਮੇਟੀ, ਹਰਜਿੰਦਰ ਸਿੰਘ ਟਾਂਡਾ, ਪ੍ਰਧਾਨ, ਕਿਸਾਨ ਸੰਘਰਸ਼ ਕਮੇਟੀ (ਆਜ਼ਾਦ), ਗੁਰਬਖ਼ਸ਼ ਸਿੰਘ ਬਰਨਾਲਾ, ਪ੍ਰਧਾਨ, ਜੈ ਕਿਸਾਨ ਅੰਦੋਲਨ, ਪੰਜਾਬ ਵੱਲੋਂ ਜਾਰੀ ਪ੍ਰੈੱਸ ਬਿਆਨ ਅਨੁਸਾਰ ਮੁੱਖ-ਮੰਤਰੀ ਪੰਜਾਬ ਤੋਂ ਮੰਗ ਕੀਤੀ ਗਈ

ਕਿ ਹਾੜ੍ਹੀ ਦੀਆਂ ਫ਼ਸਲਾਂ ਨੂੰ ਸਾਂਭਣ ਦਾ ਅਤੇ ਖ਼ਾਸ ਕਰ ਕੇ ਕਣਕ ਦੀ ਵਢਾਈ ਦਾ ਸਮਾਂ ਸਿਰ 'ਤੇ ਆ ਢੁੱਕਿਆ ਹੈ, ਇਸ ਲਈ 15 ਤੋਂ 30 ਅਪ੍ਰੈਲ ਤਕ ਖੇਤੀ ਖੇਤਰ ਦੀਆਂ ਸਰਗਰਮੀਆਂ ਨੂੰ ਖੁਲ੍ਹ ਕੇ ਚੱਲਣ ਦੇਣ ਲਈ ਪੇਂਡੂ ਇਲਾਕਿਆਂ ਵਿਚ ਲਾਕਡਾਊਨ ਨੂੰ ਬਿਲਕੁਲ ਢਿੱਲਾ ਕਰ ਦਿਤਾ ਜਾਵੇ ਅਤੇ ਨਾਲ ਹੀ ਲੋਕਾਂ ਨੂੰ ਸਮਾਜਿਕ ਦੂਰੀ ਬਣਾ ਕੇ ਰੱਖਣ ਦੀਆਂ ਹਦਾਇਤਾਂ ਦੇ ਨਾਲ ਨਾਲ ਸਿੱਖਿਅਤ ਕੀਤਾ ਜਾਵੇ। ਕਣਕ ਦੀ ਵਢਾਈ ਦਾ ਸਮਾਂ ਸਵੇਰੇ 6.00 ਵਜੇ ਤੋਂ ਲੈ ਕੇ ਸ਼ਾਮ ਦੇ 8.00 ਵਜੇ ਤਕ ਐਲਾਨ ਕੀਤਾ ਜਾਵੇ।