ਕੈਪਟਨ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਸਖ਼ਤੀ ਵਰਤਣ ਲਈ ਡੀ.ਜੀ.ਪੀ. ਨੂੰ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਵਿਚ ਪੁਲਿਸ ਉਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਚਿਤਾਵਨੀ ਦਿਤੀ

File photo

ਚੰਡੀਗੜ੍ਹ  (ਗੁਰਉਪਦੇਸ਼ ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਵਿਚ ਪੁਲਿਸ ਉਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਚਿਤਾਵਨੀ ਦਿਤੀ ਕਿ ਸੂਬੇ ਵਿਚ ਕੋਵਿਡ-19 ਦੀ ਮਹਾਮਾਰੀ ਦੇ ਫੈਲਾਅ ਨੂੰ ਰੋਕਣ ਲਈ 23 ਮਾਰਚ ਤੋਂ ਲੱਗੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਮਹਾਮਾਰੀ ਦੇ ਬਾਵਜੂਦ ਪੰਜਾਬ ਪੁਲਿਸ ਦੇ ਜਵਾਨ ਲੋਕਾਂ ਦੀ ਜਾਨ ਬਚਾਉਣ ਦੀ ਖਾਤਰ ਆਪਣੀਆਂ ਜ਼ਿੰਦਗੀਆਂ ਜ਼ੋਖਮ ਵਿੱਚ ਪਾ ਰਹੇ ਹਨ ਅਤੇ  ਇਨ੍ਹਾਂ 'ਤੇ ਕੋਈ ਵੀ ਹਮਲਾ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਸ ਔਖੇ ਸਮੇਂ ਵਿੱਚ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਪੂਰੀ ਸਖ਼ਤੀ ਨਾਲ ਪੇਸ਼ ਆਉਣ ਦੇ ਹੁਕਮ ਦਿੱਤੇ।