ਵਿਸਾਖੀ ਮੌਕੇ ਭਾਵੁਕ ਹੋਏ ਗਿੱਪੀ ਗਰੇਵਾਲ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

ਸਪੋਕਸਮੈਨ ਸਮਾਚਾਰ ਸੇਵਾ

ਮਨੋਰੰਜਨ, ਪਾਲੀਵੁੱਡ

ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਪੰਜਾਬੀ ਇੰਡਸਟਰੀ ਦੇ ਸੁਪਰਸਟਾਰ ਗਿੱਪੀ ਗਰੇਵਾਲ ਨੇ ਭਾਵੁਕ ਹੁੰਦਿਆਂ ਆਪਣੇ ਇੰਸਟਾਗ੍ਰਾਮ ਪੇਜ਼ ਤੇ ਇਕ ਵੀਡੀਓ ਸ਼ੇਅਰ ਕੀਤਾ ਹੈ

coronavirus

ਜਲੰਧਰ : ਅੱਜ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਪੰਜਾਬੀ ਇੰਡਸਟਰੀ ਦੇ ਸੁਪਰਸਟਾਰ ਗਿੱਪੀ ਗਰੇਵਾਲ ਨੇ ਭਾਵੁਕ ਹੁੰਦਿਆਂ ਆਪਣੇ ਇੰਸਟਾਗ੍ਰਾਮ ਪੇਜ਼ 'ਤੇ ਇਕ ਵੀਡੀਓ ਸ਼ੇਅਰ ਕੀਤਾ ਹੈ ਜਿਸ ਵਿਚ ਉਹ ਵਿਸਾਖੀ ਤਿਉਹਾਰ ਨੂੰ ਲੈ ਕੇ ਆਪਣੀਆਂ ਭਾਵਨਾਵਾਂ ਪ੍ਰਗਟ ਕਰ ਰਹੇ ਹਨ। ਇਸ ਵੀਡੀਓ ਵਿਚ ਗਿੱਪੀਗਰੇਵਾਲ ਕਹਿ ਰਹੇ ਹਨ ਕਿ ‘ਤੁਹਾਨੂੰ ਕਿਵੇਂ ਮਨਾਵਾਂ ਵਾਹਿਗੁਰੂ ਜੀ , ਕੁਝ ਸਮਝ ਨਹੀਂ ਪਾ ਰਿਹਾ ਮੈਂ, ਪਹਿਲੀ ਵਾਰ ਵਿਸਾਖੀ ‘ਤੇ , ਤੁਹਾਡੇ ਘਰ ਨਹੀਂ ਆ ਰਿਹਾ ਮੈਂ’।

ਆਉ ਸਾਰੇ ਹੋਈਆਂ ਭੁੱਲਾਂ ਦੀ ਵਾਹਿਗੁਰੂ ਜੀ ਤੋਂ ਮਾਆਫੀ ਮੰਗ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰੀਏ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਗਿੱਪੀ ਗਰੇਵਾਲ ਸਮੇਂ-ਸਮੇਂ ਤੇ ਕਰੋਨਾ ਵਾਇਰਸ ਦੇ ਬਾਰੇ ਲੋਕਾਂ ਨੂੰ ਜਾਗਰੂਕ ਕਰਦੇ ਰਹਿੰਦੇ ਹਨ ਅਤੇ ਨਾਲ ਹੀ ਲੋਕਾਂ ਨੂੰ ਸੁਰੱਖਿਅਤ ਰਹਿਣ ਲਈ ਵੀ ਅਪੀਲ ਕਰਦੇ ਰਹਿੰਦੇ ਹਨ। ਇਸ ਤੋਂ ਬਿਨਾ ਉਹ ਗਰੀਬ ਅਤੇ ਜ਼ਰੂਰਤਮੰਦਾਂ ਦੀ ਮਦਦ ਵੀ ਕਰ ਰਹੇ ਹਨ। ਦੱਸ ਦੱਈਏ ਕਿ ਹਾਲ ਹੀ ਵਿਚ ਗਿੱਪੀ ਗਰੇਵਾਲ ਦਾ ਇਕ ਗਾਣਾ ਵੀ ਰੀਲੀਜ਼ ਹੋਇਆ ਹੈ।

ਜਿਸ ਵਿਚ ਉਹ ਕੁਦਰਤ ਅਤੇ ਮਨੁੱਖਤਾ ਦੀ ਗੱਲ ਕਰ ਰਹੇ ਹਨ। ਇਸ ਵੀਡੀਓ ਰਾਹੀ ਉਨ੍ਹਾਂ ਕੁਦਰਤ ਵੱਲੋਂ ਇਨਸਾਨਾਂ ਨੂੰ ਇਕ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ। ਕਿ ਸਾਨੂੰ ਸਾਰਿਆਂ ਨੂੰ ਕੁਦਰਤ ਪ੍ਰਤੀ ਜ਼ਿੰਮੇਵਾਰ ਅਤੇ ਸ਼ੁਕਰਗੁਜਾਰ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਇਸ ਵੀਡੀਓ ਵਿਚ ਪ੍ਰਦੂਸ਼ਣ ਦੇ ਨਾਲ-ਨਾਲ ਜੰਗਲੀ ਜਾਨਵਰਾਂ,ਪੰਛੀਆਂ ਦੀ ਗੱਲ ਵੀ ਕੀਤੀ ਗਈ ਹੈ। ਦੱਸ ਦੱਈਏ ਕਿ ਕਰੋਨਾ ਵਾਇਰਸ ਦੇ ਪ੍ਰਭਾਵ ਕਾਰਨ ਇਸ ਵਾਰ ਲੋਕ ਵਿਸਾਖੀ ਮੌਕੇ ਗੁਰਦੁਆਰੇ ਮੱਥਾ ਟੇਕਣ ਨਹੀਂ ਜਾ ਸਕੇ।

ਜਿਸ ਲਈ ਲੋਕਾਂ ਨੇ ਘਰਾਂ ਵਿਚ ਬੈਠ ਕੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ। ਕਿਉਂਕਿ ਕਰੋਨਾ ਵਾਇਰਸ ਦੇ ਕਾਰਨ ਪਹਿਲਾਂ ਹੀ ਅਕਾਲ ਤੱਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਵੱਲ਼ੋਂ ਵੀ ਸੰਗਤ ਨੂੰ ਇਹ ਅਪੀਲ ਕੀਤੀ ਸੀ ਕਿ ਉਹ ਵਿਸਾਖੀ ਦੇ ਮੌਕੇ ਇਸ ਵਾਰ ਇਕੱਠ ਨਾ ਕਰਨ ਸਗੋਂ ਸਥਿਤੀਆਂ ਨੂੰ ਦੇਖਦਿਆਂ ਸੰਗਤ ਆਪਣੇ ਘਰਾਂ ਵਿਚ ਬੈਠ ਕੇ ਹੀ ਆਰਦਾਸ ਕਰਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।