ਹਜ਼ੂਰ ਸਾਹਿਬ ਚ ਫਸੇ ਸ਼ਰਧਾਲੂਆਂ ਲਈ ਹਰਸਿਮਰਤ ਕੌਰ ਆਈ ਅੱਗੇ, ਵਾਪਿਸ ਬੁਲਾਉਂਣ ਲਈ ਮੋਦੀ ਨੂੰ ਕੀਤੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਹੁਣ ਤੱਕ 167 ਲੋਕ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ 11 ਲੋਕਾਂ ਦੀ ਇਸ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ।

lockdown

ਕਰੋਨਾ ਵਾਇਰਸ ਦੇ ਕਾਰਨ ਦੇਸ਼ ਵਿਚ ਲਗਾਏ ਗਏ ਲੌਕਡਾਊਨ ਦੇ ਕਾਰਨ ਕਈ ਲੋਕ ਵੱਖ-ਵੱਖ ਥਾਵਾਂ ਤੇ ਫਸ ਗਏ ਹਨ। ਇਸ ਤਰ੍ਹਾਂ ਪੰਜਾਬ ਤੋਂ ਹਜੂਰ ਸਾਹਿਬ ਅਤੇ ਪਟਨਾ ਸਾਹਿਬ ਦਰਸ਼ਨਾਂ ਲਈ ਗਏ ਸ਼ਰਧਾਲੂ ਵੀ ਤਿੰਨ ਹਫਤਿਆਂ ਤੋਂ ਉਥੇ ਹੀ ਫਸੇ ਹੋਏ ਹਨ। ਜਿਨ੍ਹਾਂ ਨੂੰ ਵਾਪਿਸ ਪੰਜਾਬ ਬੁਲਾਉਂਣ ਦੇ ਲਈ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ

ਕਿ ਉਹ ਇਨ੍ਹਾਂ ਸ਼ਰਧਾਲੂਆਂ ਨੂੰ ਵਾਪਿਸ ਬੁਲਾਉਣ ਲਈ ਰੇਲ ਮੰਤਰਾਲੇ ਨੂੰ ਵਿਸ਼ੇਸ਼ ਰੇਲ ਦਾ ਪ੍ਰਬੰਧ ਕਰਨ ਲਈ ਕਹਿਣ। ਇਸ ਚਿੱਠੀ ਵਿਚ ਬੀਬੀ ਬਾਦਲ ਨੇ ਲਿਖਿਆ ਕਿ ਹਜ਼ੂਰ ਸਾਹਿਬ ਵਿਖੇ 3000 ਸ਼ਰਧਾਲੂ ਅਤੇ ਪਟਨਾ ਸਾਹਿਬ ਵਿਖੇ 2000 ਦੇ ਕਰੀਬ ਸ਼ਰਧਾਲੂ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਲੌਕਡਾਊਨ ਵਿਚ ਵਾਧੇ ਕਾਰਨ ਇਨ੍ਹਾਂ ਸ਼ਰਧਾਲੂਆਂ ਨੂੰ ਕਾਫੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਇਨ੍ਹਾਂ ਵਿਚ ਬੱਚੇ ਅਤੇ ਬਜੁਰਗ ਵੀ ਸ਼ਾਮਿਲ ਹਨ।

ਉਨ੍ਹਾਂ ਕਿਹਾ ਕਿ ਦੋਵੇਂ ਥਾਵਾਂ ਤੇ ਹੀ ਪੂਰੀ ਸੰਗਤ ਦੇ ਖਾਣੇ ਦੇ ਪ੍ਰਬੰਧ ਗੁਰੁਘਰਾਂ ਵੱਲੋਂ ਕੀਤਾ ਜਾਂਦਾ ਹੈ। ਦੱਸ ਦੱਈਏ ਕਿ ਬੀਬੀ ਬਾਦਲ ਵੱਲੋਂ ਚਿੱਠੀ ਵਿਚ ਇਸ ਗੱਲ ਤੇ ਜ਼ੋਰ ਦਿੱਤਾ ਕਿ ਹੁਣ 15 ਅਪ੍ਰੈਲ ਤੋਂ ਵਾਢੀ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ, ਜਿਸ ਕਰਕੇ ਇਹਨਾਂ ਸ਼ਰਧਾਲੂਆਂ ਦੀ ਘਰਾਂ 'ਚ ਵਾਪਸੀ ਕਰਵਾਉਣਾ ਹੋਰ ਵੀ ਮਹੱਤਵਪੂਰਨ ਹੈ।

ਉਹਨਾਂ ਕਿਹਾ ਕਿ ਇਹਨਾਂ ਪਰਿਵਾਰਾਂ ਦੀ ਸਾਰੇ ਸਾਲ ਦੀ ਆਮਦਨ ਕਣਕ ਦੀ ਫਸਲ ਉਤੇ ਨਿਰਭਰ ਕਰਦੀ ਹੈ,ਜੋ ਕਿ ਉਹਨਾਂ ਦੇ ਰੁਜ਼ਗਾਰ ਦਾ ਇਕਲੌਤਾ ਵਸੀਲਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਹੁਣ ਤੱਕ 167 ਲੋਕ ਕਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ 11 ਲੋਕਾਂ ਦੀ ਇਸ ਵਾਇਰਸ ਦੇ ਕਾਰਨ ਮੌਤ ਹੋ ਚੁੱਕੀ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।