ਸ੍ਰੀ ਮੁਕਤਸਰ ਸਾਹਿਬ ਵਿਖੇ ਲਏ 13 ਸੈਂਪਲਾਂ ਦੀ ਰੀਪੋਰਟ ਆਈ ਨੈਗੇਟਿਵ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੁਣ ਤਕ ਕੁਲ 52 ਸੈਂਪਲਾਂ ਵਿਚੋਂ 39 ਨੈਗੇਟਿਵ, ਇਕ ਪਾਜ਼ੇਟਿਵ, 12 ਬਕਾਇਆ

meeting

ਸ੍ਰੀ ਮੁਕਤਸਰ ਸਾਹਿਬ, 13 ਅਪ੍ਰੈਲ (ਰਣਜੀਤ ਸਿੰਘ/ਕਸ਼ਮੀਰ ਸਿੰਘ) : ਸ੍ਰੀ ਮੁਕਤਸਰ ਸਾਹਿਬ ਵਿਖੇ ਪਿਛਲੇ ਦਿਨੀਂ ਲਏ 13 ਸੈਂਪਲਾਂ ਦੀ ਰਿਪੋਰਟ ਵੀ ਬੀਤੀ ਦੇਰ ਸ਼ਾਮ ਆ ਗਈ ਹੈ ਜਿਸ ਵਿੱਚ ਸਾਰੇ ਕਥਿਤ ਮਰੀਜ ਨੈਗੇਟਿਵ ਪਾਏ ਗਏ ਹਨ।
ਜ਼ਿਲ੍ਹੇ 'ਚੋਂ ਕਰੋਨਾ ਵਾਇਰਸ ਦੇ ਸੱਕੀ ਮਰੀਜਾਂ ਦੇ ਕੁੱਲ 52 ਸੈਂਪਲ ਲਏ ਗਏ ਸਨ, ਜਿਨ੍ਹਾਂ ਵਿੱਚੋ 39 ਨੈਗੇਟਿਵ, ਇੱਕ ਪਾਜ਼ੇਟਿਵ ਅਤੇ ਹੁਣ 12 ਸੈਂਪਲਾਂ ਦੀ ਰਿਪੋਰਟ ਆਉਣੀ ਬਾਕੀ ਹੈ।


ਸਿਹਤ ਵਿਭਾਗ ਦੇ ਹਵਾਲੇ ਨਾਲ ਡਿਪਟੀ ਕਮਿਸ਼ਨਰ ਐਮਕੇ ਅਰਾਵਿੰਦ ਕੁਮਾਰ ਨੇ ਦੱਸਿਆ ਕਿ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਨਾਲ ਸਬੰਧਿਤ ਸੈਂਪਲ ਹੁਣ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫਰੀਦਕੋਟ ਵਿਖੇ ਭੇਜਣੇ ਸ਼ੁਰੂ ਕਰ ਦਿੱਤੇ ਹਨ, ਇਸ ਤੋਂ ਪਹਿਲਾਂ ਕਰੋਨਾ ਵਾਇਰਸ ਨਾਲ ਸਬੰਧਿਤ ਸੈਂਪਲ ਰਾਜਿੰਦਰ ਮੈਡੀਕਲ ਕਾਲਜ ਅਤੇ ਹਸਪਤਾਲ ਪਟਿਆਲਾ ਵਿਖੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਭੇਜੇ ਜਾਂਦੇ ਸਨ।ਡਾ. ਪਰਮਜੀਤ ਸਿੰਘ ਸੰਧੂ ਨੇ ਦੱਸਿਆ ਕਿ ਜਿਵੇਂ ਹੀ ਭੇਜੇ ਗਏ ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋ ਜਾਂਦੀ ਹੈ, ਇਸ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਿਤ ਮਰੀਜ ਨੂੰ ਸੂਚਿਤ ਕਰ ਦਿੱਤਾ ਜਾਵੇਗਾ।


ਉਨ੍ਹਾ ਅੱਗੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਹ ਸੈਂਪਲ ਜ਼ਿਲ੍ਹੇ ਵਿੱਚੋਂ ਸਵੇਰੇ ਵੇਲੇ ਇਕੱਠੇ ਕਰਕੇ ਭੇਜੇ ਜਾਂਦੇ ਹਨ ਅਤੇ ਇਨ੍ਹਾਂ ਸੈਂਪਲਾਂ ਦੀ ਰਿਪੋਰਟ ਸ਼ਾਮ ਤੱਕ ਆ ਜਾਂਦੀ ਹੈ। ਇਹ ਇੱਕ ਨਵੀਂ ਪਹਿਲ ਕਦਮੀ ਹੈ ਅਤੇ ਇਸ ਨਾਲ ਸਮੇਂ ਦੀ ਬਹੁਤ ਜ਼ਿਆਦਾ ਬਚਤ ਹੁੰਦੀ ਹੈ।


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਸਿਹਤ ਨਾਲ ਜੁੜੇ ਮਸਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਜ਼ਿਲ੍ਹੇ ਦੇ ਸਾਰੇ ਅਧਿਕਾਰੀ ਕਰੋਨਾ ਵਾਇਰਸ ਦੇ ਖਿਲਾਫ ਇਕ ਜੁੱਟ ਹੋ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਪੂਰਾ ਸਹਿਯੋਗ ਦੇ ਰਹੇ ਹਨ। ਨੋਡਲ ਅਫਸਰ ਡਾ. ਵੰਦਨਾ ਨੇ ਦੱਸਿਆ ਕਿ ਹੁਣ ਕਰੋਨਾ ਵਾਇਰਸ ਦੇ ਸੈਂਪਲ ਫਰੀਦਕੋਟ ਭੇਜੇ ਜਾਂਦੇ ਹਨ,
ਜਿਨ੍ਹਾਂ ਦੀ ਰਿਪੋਰਟ ਬਹੁਤ ਜਲਦੀ ਆ ਜਾਂਦੀ ਹੈ।