ਕੁੰਵਰ ਵਿਜੈ ਪ੍ਰਤਾਪ ਸਿੰਘ ਨੇ SIT ਅਹੁਦੇ ਤੋਂ ਦਿੱਤਾ ਅਸਤੀਫ਼ਾ, ਕੈਪਟਨ ਨੇ ਨਹੀਂ ਕੀਤਾ ਸਵਿਕਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਰ ਕੈਪਟਨ ਅਮਰਿੰਦਰ ਸਿੰਘ ਨੇ ਮਨਜ਼ੂਰੀ ਨਹੀਂ ਦਿੱਤੀ।

IG Kunwar Vijay Partap Singh

ਚੰਡੀਗੜ੍ਹ:  ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿਚ ਨਵਾਂ ਮੋੜ ਆਇਆ ਹੈ। ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਜਾਂਚ ਕਰ ਰਹੇ IG ਕੁੰਵਰ ਵਿਜੇ ਪ੍ਰਤਾਪ ਸਿੰਘ ਨੇ SIT ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਪਰ ਕੈਪਟਨ ਅਮਰਿੰਦਰ ਸਿੰਘ ਨੇ ਨਾ ਮਨਜ਼ੁਰ ਕੀਤਾ ਹੈ। ਕੁੰਵਰ ਵਿਜੈ ਪ੍ਰਤਾਪ ਅੱਜ ਆਪਣਾ ਅਸਤੀਫਾ ਲੈ ਕੇ ਮੁੱਖ ਮੰਤਰੀ ਕੋਲ ਪਹੁੰਚੇ ਸੀ।

ਕੁੰਵਰ ਵਿਜੇ ਪ੍ਰਤਾਪ, ਜੋ ਇਸ ਸਮੇਂ ਕੋਟਕਪੁਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮਾਂ (SIT) ਦੀ ਅਗਵਾਈ ਕਰ ਰਹੇ ਹਨ ਸਨ।  ਦੱਸ ਦੇਈਏ ਕਿ ਨਵੀਂ SIT ਵਿਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸ਼ਾਮਿਲ ਨਹੀਂ ਕੀਤਾ ਜਾਵੇਗਾ। ਸਮੇਂ ਤੋਂ ਪਹਿਲਾਂ ਰਿਟਾਇਰਮੈਂਟ ਪਟੀਸ਼ਨ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ, 'ਉਹ ਇਕ ਬਹੁਤ ਹੀ ਸਮਰੱਥ ਅਤੇ ਕੁਸ਼ਲ ਅਧਿਕਾਰੀ ਹਨ, ਜਿਨ੍ਹਾਂ ਦੀਆਂ ਸੇਵਾਵਾਂ ਸਰਹੱਦੀ ਰਾਜ ਵਿਚ ਲੋੜੀਂਦੀਆਂ ਹਨ, ਖ਼ਾਸਕਰ ਉਸ ਸਮੇਂ ਜਦੋਂ ਪੰਜਾਬ ਨੂੰ ਅੰਦਰੂਨੀ ਅਤੇ ਬਾਹਰੀ ਸੁਰੱਖਿਆ ਦੀਆਂ ਕਈ ਤਰ੍ਹਾਂ ਦੀਆਂ ਧਮਕੀਆਂ ਦਾ ਸਾਹਮਣਾ ਕਰਨਾ ਪਿਆ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਇਸ ਅਫਸਰ ਦੇ ਤਜ਼ਰਬੇ ਅਤੇ ਮੁਹਾਰਤ ਦੀ ਲੋੜ ਹੈ ਜਿਸ ਨੇ ਪੰਜਾਬ ਪੁਲਿਸ ਵਿੱਚ ਵੱਖ-ਵੱਖ ਮਹੱਤਵਪੂਰਨ ਅਹੁਦਿਆਂ 'ਤੇ ਰਹਿੰਦਿਆਂ ਬਿਹਤਰੀਨ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਇਕ ਕੁਸ਼ਲ, ਕਾਬਲ ਤੇ ਦਲੇਰ ਅਫਸਰ ਹੈ ਜਿਸ ਦਾ ਮਿਸਾਲੀ ਟਰੈਕ ਰਿਕਾਰਡ ਹੈ। ਕੋਟਕਪੂਰਾ ਮਾਮਲੇ ਦੀ ਜਾਂਚ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਬਾਰੇ ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਪਹਿਲਾ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਐਸ.ਆਈ.ਟੀ. ਦੇ ਮੁਖੀ ਤੋਂ ਹਟਾਉਣ ਜਾਂ ਕੇਸ ਦੀ ਜਾਂਚ ਰੱਦ ਕਰਨ ਦੇ ਕੋਈ ਵੀ ਫੈਸਲੇ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਅਫਸਰ ਅਤੇ ਉਸ ਦੀ ਟੀਮ ਨੇ ਕੋਟਕਪੂਰਾ ਮਾਮਲੇ ਦੀ ਤੇਜੀ ਨਾਲ ਜਾਂਚ ਕਰਨ ਵਿੱਚ ਸ਼ਾਨਦਾਰ ਕੰਮ ਕੀਤਾ ਹੈ ਜਿਸ ਨੂੰ ਅਕਾਲੀਆਂ ਨੇ ਪਿਛਲੇ ਚਾਰ ਸਾਲਾਂ ਤੋਂ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਯੋਗ ਅਧਿਕਾਰੀ ਦੀ ਅਗਵਾਈ ਅਤੇ ਨਿਗਰਾਨੀ ਹੇਠ ਜਾਂਚ ਤਰਕਪੂਰਨ ਸਿੱਟੇ 'ਤੇ ਲਿਆਂਦੀ ਜਾਵੇਗੀ।