CM ਮਾਨ ਦੀ ਅਗਵਾਈ ਵਿੱਚ ਅੱਜ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਲਏ ਗਏ ਅਹਿਮ ਫ਼ੈਸਲੇ
ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ 'ਚ ਹੋਵੇਗੀ ਸਿੱਧੀ ਭਰਤੀ, ਪੰਜਾਬ ਕੈਬਨਿਟ ਨੇ ਦਿਤੀ ਹਰੀ ਝੰਡੀ
ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ, 2022 ਨੂੰ ਮਿਲੀ ਪ੍ਰਵਾਨਗੀ
ਇੱਕ ਸਾਲ ਦੇ ਅੰਦਰ ਭਰੀਆਂ ਜਾਣਗੀਆਂ ਵੱਖ-ਵੱਖ ਸ਼੍ਰੇਣੀਆਂ ਦੀਆਂ 145 ਅਸਾਮੀਆਂ
ਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ 'ਚ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਅਹਿਮ ਫ਼ੈਸਲੇ ਲਏ ਗਏ ਹਨ। ਪੰਜਾਬ ਵਜ਼ਾਰਤ ਦੀ ਮੀਟਿੰਗ 'ਚ ਆਰ.ਡੀ.ਐੱਫ਼ ਨਿਯਮਾਂ ਚ ਸੋਧ ਕਰਨ 'ਤੇ ਮੋਹਰ ਲੱਗ ਗਈ ਹੈ ਯਾਨੀ ਪੰਜਾਬ ਪੇਂਡੂ ਵਿਕਾਸ (ਸੋਧ) ਆਰਡੀਨੈਂਸ, 2022 ਨੂੰ ਪ੍ਰਵਾਨਗੀ ਮਿਲ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਮਕਸਦ ਪੇਂਡੂ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਅਤੇ ਕਿਸਾਨਾਂ ਨੂੰ ਇੱਕ ਸੁਚੱਜੀ ਖ਼ਰੀਦ ਪ੍ਰਣਾਲੀ ਦੇਣਾ ਹੈ। ਪੰਜਾਬ ਮੰਤਰੀ ਮੰਡਲ ਨੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ 'ਚ ਵੱਖ-ਵੱਖ ਸ਼੍ਰੇਣੀਆਂ ਦੀਆਂ 145 ਅਸਾਮੀਆਂ ਭਰਨ ਨੂੰ ਮਨਜ਼ੂਰੀ ਦਿੱਤੀ ਹੈ। ਇਸ ਤੋਂ ਇਲਾਵਾ ਇਸ ਮੀਟਿੰਗ ਵਿਚ ਪਿੰਡਾਂ ਤੱਕ ਇੰਟਰਨੈੱਟ ਦਾ ਪਸਾਰ ਕਰਨ ਲਈ ਤੇ ਫ਼ਾਈਬਰ ਤਾਰਾਂ ਪਾਉਣ ਦੇ ਮੁੱਦੇ ਤੇ ਵੀ ਚਰਚਾ ਹੋਈ।