ਬਿਜਲੀ ਵਿਭਾਗ ਨੇ ਰਜ਼ੀਆ ਸੁਲਤਾਨਾ ਨੂੰ ਭੇਜਿਆ ਨੋਟਿਸ, ਪੰਜਾਬ ਲੋਕ ਨਿਰਮਾਣ ਵਿਭਾਗ ਨਾਲ ਸਬੰਧਤ ਸਮਾਨ ਵਾਪਸ ਦੇਣ ਲਈ ਕਿਹਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ ਵਿਚ ਕਿਹਾ ਗਿਆ ਹੈ ਕਿ ਸਾਬਕਾ ਕੈਬਨਿਟ ਮੰਤਰੀ ਵਿਭਾਗ ਦਾ ਸਮਾਨ ਵਾਪਸ ਕਰਨ ਜਾਂ ਇਸ ਸਮਾਨ ਦਾ ਬਣਦਾ ਖਰਚਾ ਵਿਭਾਗ ਕੋਲ ਜਮ੍ਹਾਂ ਕਰਵਾਇਆ ਜਾਵੇ।

Razia Sultana

 


ਚੰਡੀਗੜ੍ਹ: ਪੰਜਾਬ ਬਿਜਲੀ ਵਿਭਾਗ ਵੱਲੋਂ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਪੰਜਾਬ ਲੋਕ ਨਿਰਮਾਣ ਵਿਭਾਗ ਨਾਲ ਸਬੰਧਤ ਸਮਾਨ ਵਾਪਸ ਕਰਨ ਲਈ ਨੋਟਿਸ ਭੇਜਿਆ ਗਿਆ ਹੈ। ਇਸ ਵਿਚ ਕਿਹਾ ਗਿਆ ਹੈ ਕਿ ਸਾਬਕਾ ਕੈਬਨਿਟ ਮੰਤਰੀ ਵਿਭਾਗ ਦਾ ਸਮਾਨ ਵਾਪਸ ਕਰਨ ਜਾਂ ਇਸ ਸਮਾਨ ਦਾ ਬਣਦਾ ਖਰਚਾ ਵਿਭਾਗ ਕੋਲ ਜਮ੍ਹਾਂ ਕਰਵਾਇਆ ਜਾਵੇ।


Photo

ਨੋਟਿਸ ਵਿਚ ਸਾਬਕਾ ਮੰਤਰੀ ਨੂੰ ਫਰਿੱਜ, ਹੀਟਰ ਤੇ ਟੀਵੀ ਵਿਭਾਗ ਕੋਲ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਹੈ। ਇਸ ਸਮਾਨ ਦਾ ਕੁੱਲ ਖਰਚਾ 5, 66,950 ਰੁਪਏ ਬਣਦਾ ਹੈ। ਦੱਸ ਦੇਈਏ ਕਿ ਨਵੀਂ ਸਰਕਾਰ ਬਣਨ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀਆਂ ਨੇ ਸਰਕਾਰੀ ਕੋਠੀਆਂ ਖਾਲੀ ਕੀਤੀਆਂ ਹਨ।