ਖ਼ਰੀਦ ਏਜੰਸੀਆਂ ਵਲੋਂ ਕਣਕ ਦੀ ਖ਼ਰੀਦ ਮੁੜ ਸ਼ੁਰੂ ਕਰਨ ਦਾ ਫ਼ੈਸਲਾ
ਕਮੇਟੀ ਦੇ ਨੁਮਾਇੰਦਿਆਂ ਮੁਤਾਬਕ ਮੀਟਿੰਗ ਦੌਰਾਨ ਸਕੱਤਰ ਖ਼ੁਰਾਕ ਨੂੰ ਕਣਕ ਦੇ ਸੀਜ਼ਨ 2022/23 ’ਚ ਸੁੰਗੜੇ ਹੋਏ ਅਨਾਜ ਦੇ ਮੁੱਦੇ ਬਾਰੇ ਜਾਣੂ ਕਰਵਾਇਆ ਗਿਆ।
ਚੰਡੀਗੜ੍ਹ: ਪੰਜਾਬ ਦੀਆਂ ਸਮੂਹ ਖ਼ਰੀਦ ਏਜੰਸੀਆਂ ਦੀ ਸਾਂਝੀ ਤਾਲਮੇਲ ਕਮੇਟੀ ਦੀ ਖ਼ੁਰਾਕ ਸਕੱਤਰ ਪੰਜਾਬ ਨਾਲ ਹੋਈ ਮੀਟਿੰਗ ਤੋਂ ਬਾਅਦ ਸਰਬਸੰਮਤੀ ਨਾਲ ਹੜਤਾਲ ਖ਼ਤਮ ਕਰਕੇ ਕਣਕ ਦੀ ਖਰੀਦ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਕਮੇਟੀ ਦੇ ਨੁਮਾਇੰਦਿਆਂ ਮੁਤਾਬਕ ਮੀਟਿੰਗ ਦੌਰਾਨ ਸਕੱਤਰ ਖ਼ੁਰਾਕ ਨੂੰ ਕਣਕ ਦੇ ਸੀਜ਼ਨ 2022/23 ’ਚ ਸੁੰਗੜੇ ਹੋਏ ਅਨਾਜ ਦੇ ਮੁੱਦੇ ਬਾਰੇ ਜਾਣੂ ਕਰਵਾਇਆ ਗਿਆ।
Wheat procurement
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਖਰੀਦੀ ਜਾ ਰਹੀ ਕਣਕ ਵਿਚ ਸੁੰਗੜੇ ਹੋਏ ਦਾਣਿਆਂ ਦੀਆਂ ਵਿਸ਼ੇਸ਼ਤਾਵਾਂ ਦੀ ਮੁੜ ਸਮੀਖਿਆ ਕਰਨ ਦੀ ਬੇਨਤੀ ‘ਤੇ ਕਾਰਵਾਈ ਕਰਦਿਆਂ ਖੁਰਾਕ ਅਤੇ ਜਨਤਕ ਵੰਡ ਵਿਭਾਗ ਭਾਰਤ ਸਰਕਾਰ ਨੇ ਇਸ ਸਮੱਸਿਆ ਦੀ ਹੱਦ ਦਾ ਮੁਲਾਂਕਣ ਕਰਨ ਲਈ ਪੰਜ ਟੀਮਾਂ ਗਠਿਤ ਕਰਨ ਦਾ ਫੈਸਲਾ ਕੀਤਾ ਹੈ। ਇਹ ਟੀਮਾਂ ਸੂਬੇ ਦੀਆਂ ਮੰਡੀਆਂ ਵਿਚ ਸੁੰਗੜੇ ਹੋਏ ਅਨਾਜ ਦੀ ਆਮਦ ਦੀ ਹੱਦ ਦਾ ਮੁਲਾਂਕਣ ਕਰਨ ਲਈ 15 ਜ਼ਿਲ੍ਹਿਆਂ ਦਾ ਦੌਰਾ ਕਰਨਗੀਆਂ।