ਨਸ਼ੇ ਦੀ ਓਵਰਡੋਜ਼ ਕਾਰਨ 26 ਸਾਲਾ ਨੌਜਵਾਨ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

5 ਲੋਕਾਂ ਖਿਲਾਫ ਮਾਮਲਾ ਦਰਜ

Youth Died due to Drug Overdose


ਮੋਗਾ: ਜ਼ਿਲ੍ਹੇ ਦੇ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਨੂਰਪੁਰ ਹਕੀਮਾਂ ਵਿਚ ਇਕ ਨੋਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ 26 ਸਾਲਾ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਪਿੰਡ ਦੇ ਕਮੇਟੀ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ 5 ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।