Kapurthala News : ਰੇਲ ਕੋਚ ਫੈਕਟਰੀ ਨੇੜੇ ਅੱਗ ਲੱਗਣ ਕਾਰਨ ਸੜ ਕੇ ਸੁਆਹ ਹੋਈਆਂ 400 ਝੁੱਗੀਆਂ
ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ
Kapurthala News : ਕਪੂਰਥਲਾ ਦੇ ਸੁਲਤਾਨਪੁਰ ਲੋਧੀ ਮਾਰਗ 'ਤੇ ਰੇਲ ਕੋਚ ਫੈਕਟਰੀ ਦੇ ਬਾਹਰਵਾਰ ਪ੍ਰਵਾਸੀ ਮਜ਼ਦੂਰਾਂ ਵੱਲੋਂ ਬਣਾਈਆਂ ਝੁੱਗੀਆਂ ਨੂੰ ਸ਼ੁੱਕਰਵਾਰ ਦੇਰ ਰਾਤ ਅਚਾਨਕ ਭਿਆਨਕ ਅੱਗ ਲੱਗ ਗਈ ਹੈ।
ਵੇਖਦੇ ਹੀ ਵੇਖਦੇ ਅੱਗ ਨੇ ਭਿਆਨਕ ਰੂਪ ਅਖ਼ਤਿਆਰ ਕਰ ਲਿਆ ਅਤੇ ਕਰੀਬ 300-400 ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਹਾਲਾਂਕਿ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਸਨ, ਜੋ ਕਾਫ਼ੀ ਜੱਦੋ-ਜ਼ਹਿਦ ਮਗਰੋਂ ਅੱਗ 'ਤੇ ਕਾਬੂ ਪਾ ਲਿਆ ਗਿਆ।
ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਭੁਲਾਣਾ ਚੌਕੀ ਦੀ ਪੁਲੀਸ ਅਤੇ ਕਪੂਰਥਲਾ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜ ਚਲਾ ਕੇ ਤਿੰਨ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।
ਭੁਲਾਣਾ ਚੌਕੀ ਦੇ ਇੰਚਾਰਜ ਏਐਸਆਈ ਪੂਰਨਚੰਦ ਨੇ ਦੱਸਿਆ ਕਿ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ ਅੱਠ ਗੱਡੀਆਂ ਦੀ ਵਰਤੋਂ ਕੀਤੀ ਗਈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਝੁੱਗੀਆਂ ਵਿੱਚ ਖਾਣਾ ਬਣਾਉਂਦੇ ਸਮੇਂ ਅਚਾਨਕ ਅੱਗ ਲੱਗ ਗਈ ਅਤੇ ਇਸ ਨੇ ਭਿਆਨਕ ਰੂਪ ਧਾਰਨ ਕਰ ਲਿਆ।