CM ਭਗਵੰਤ ਮਾਨ ਨੇ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦੀਆਂ ਸਮੂਹ ਸਿੱਖ ਸੰਗਤਾਂ ਨੂੰ ਦਿੱਤੀਆਂ ਵਧਾਈਆਂ

ਏਜੰਸੀ

ਖ਼ਬਰਾਂ, ਪੰਜਾਬ

ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ

CM Bhagwant Mann congratulates all Sikh devotees on the occasion of Khalsa Sajna Diwas and Baisakhi

 

CM ਭਗਵੰਤ ਮਾਨ ਨੇ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਐਕਸ ਉੱਤੇ ਪੋਸਟ ਸਾਂਝੀ ਕਰਦਿਆਂ ਲਿਖਿਆ, ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਜਾਤ-ਪਾਤ, ਰੰਗ ਭੇਦ-ਭਾਵ ਤੋਂ ਰਹਿਤ ਖ਼ਾਲਸੇ ਦੀ ਸਾਜਨਾ ਕਰਕੇ ਸਾਨੂੰ ਪੂਰੀ ਦੁਨੀਆਂ 'ਚੋਂ ਵੱਖਰੀ ਪਹਿਚਾਣ ਨਾਲ ਨਿਵਾਜਿਆ।

ਇਸ ਮੌਕੇ ਉਨ੍ਹਾਂ ਜਲ੍ਹਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਲਿਖਿਆ-

ਜਲ੍ਹਿਆਂਵਾਲਾ ਬਾਗ਼ ਦੇ ਖੂਨੀ ਸਾਕੇ ਦੇ ਸਮੂਹ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਉਹਨਾਂ ਨੂੰ ਦਿਲੋਂ ਸਲਾਮ ਕਰਦੇ ਹਾਂ।
ਇਹਨਾਂ ਮਹਾਨ ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਭੁੱਲਿਓ ਨਾ, ਖੁਦ ਵੀ ਯਾਦ ਰੱਖਿਓ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਇਹਨਾਂ ਬਾਰੇ ਜ਼ਰੂਰ ਦੱਸਿਓ।