Nawanshahr Murder News: ਪਤੀ ਨੇ ਪਤਨੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ, ਫਿਰ ਆਪ ਕੀਤੀ ਖ਼ੁਦਕੁਸ਼ੀ
Nawanshahr Murder News: ਕਰੀਬ ਢਾਈ-ਤਿੰਨ ਸਾਲ ਤੋਂ ਵੱਖ ਰਹਿ ਰਹੇ ਸਨ ਦੋਵੇਂ
Ratainda, Nawanshahr murder News in punjabi : ਨਵਾਂਸ਼ਹਿਰ ਦੇ ਤਹਿਸੀਲ ਬੰਗਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਪਿੰਡ ਪਿੰਡ ਰਤੈਦਾ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਮੁਲਜ਼ਮ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ।
ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ। ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਨਜ਼ਦੀਕੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ। ਪੁਲਿਸ ਘਟਨਾ ਦੀ ਜਾਂਚ ਵਿੱਚ ਰੁੱਝੀ ਹੋਈ ਹੈ। ਇਹ ਘਟਨਾ ਮੁਕੰਦਪੁਰ ਥਾਣੇ ਅਧੀਨ ਪੈਂਦੇ ਪਿੰਡ ਰਤੈਦਾ ਵਿੱਚ ਵਾਪਰੀ। ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਮ੍ਰਿਤਕ ਲੜਕੀ ਦੀ ਮਾਂ ਨੇ ਦੱਸਿਆ ਕਿ ਮੇਰੀ ਧੀ ਮਨਪ੍ਰੀਤ ਕੌਰ ਦਾ ਵਿਆਹ 2012 ਵਿੱਚ ਜਲੰਧਰ ਜ਼ਿਲ੍ਹੇ ਦੇ ਅੱਪਰਾ ਨੇੜੇ ਪਿੰਡ ਰਾਜਪੁਰਾ ਦੇ ਵਸਨੀਕ ਗੁਰਵਿੰਦਰ ਸਿੰਘ ਨਾਲ ਹੋਇਆ ਸੀ ਅਤੇ ਉਸ ਦੇ ਦੋ ਬੱਚੇ ਹਨ। ਕੱਲ੍ਹ ਸ਼ਾਮ ਮੇਰਾ ਜਵਾਈ ਸਾਡੇ ਘਰ ਆਇਆ।
ਉਸ ਸਮੇਂ ਮੇਰੀ ਧੀ ਸਿਲਾਈ ਦਾ ਕੰਮ ਕਰ ਰਹੀ ਸੀ। ਜਿਵੇਂ ਹੀ ਉਹ ਆਇਆ ਤਾਂ ਲੜਾਈ ਸ਼ੁਰੂ ਹੋ ਗਈ। ਇਸ ਤੋਂ ਬਾਅਦ ਉਸ ਨੇ ਮੇਰੀ ਧੀ ਨੂੰ 2 ਗੋਲੀਆਂ ਮਾਰ ਕੇ ਮਾਰ ਦਿੱਤਾ ਤੇ ਆਪ ਮੋਟਰਸਾਈਕਲ 'ਤੇ ਚਲਾ ਗਿਆ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਪਤੀ-ਪਤਨੀ, ਲਗਭਗ ਢਾਈ ਤੋਂ ਤਿੰਨ ਸਾਲਾਂ ਤੋਂ ਵੱਖ-ਵੱਖ ਰਹਿ ਰਹੇ ਸਨ। ਕੁੜੀ ਸਾਡੇ ਨਾਲ ਘਰ ਵਿਚ ਸਿਲਾਈ ਦਾ ਕੰਮ ਕਰਕੇ ਆਪਣਾ ਅਤੇ ਆਪਣੇ ਬੱਚੇ ਦਾ ਪਾਲਣ-ਪੋਸ਼ਣ ਕਰਦੀ ਸੀ।
ਮੁਲਜ਼ਮ ਨੇ ਘਰੋਂ ਥੋੜੀ ਦੂਰ ਜਾਣ ਤੋਂ ਬਾਅਦ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ। ਇਸ ਨੂੰ ਹਸਪਾਤਲ ਦਾਖ਼ਲ ਕਰਵਾਇਆ ਗਿਆ। ਜਿਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ।