ਕੈਪਟਨ ਤੇ ਮੋਦੀ ਨੇ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ: ਅਰਵਿੰਦ ਕੇਜਰੀਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ...

Bhagwant Maan Road Show

ਸੰਗਰੂਰ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਦੋਵੇਂ ਨੇ ਇਕ ਵੀ ਚੋਣ ਵਾਅਦਾ ਪੂਰਾ ਨਾ ਕਰਕੇ ਪੰਜਾਬ ਅਤੇ ਦੇਸ਼ ਦੇ ਲੋਕਾਂ ਨਾਲ ਇਕ ਦੂਜੇ ਤੋਂ ਵਧ ਕੇ ਧੋਖਾ ਕੀਤਾ ਹੈ। ਖਨੌਰੀ ਤੋਂ ਜਦੋਂ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ ਗਈ ਤਾਂ ਭਗਵੰਤ ਮਾਨ ਸਮੇਤ ਖਨੌਰੀ ਵਾਸੀਆਂ ਅਤੇ ਵਲੰਟੀਅਰਾਂ ਨੇ ਫੁੱਲਾਂ ਦੀ ਵਰਖਾ ਕਰਕੇ ਅਰਵਿੰਦ ਕੇਜਰੀਵਾਲ ਦਾ ਸਵਾਗਤ ਕੀਤਾ।

ਲੋਕ ਸਭਾ ਹਲਕਾ ਸੰਗਰੂਰ ਤੋਂ ਆਪ ਦੇ ਉਮੀਦਵਾਰ ਮਾਨ ਦੇ ਹੱਕ ਖਨੌਰੀ ਤੋਂ ਬਰਨਾਲਾ ਰੋਡ ਸ਼ੋਅ ਦੌਰਾਨ ਲਹਿਰਾਗਾਗਾ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਦੇ ਹੋਏ ਅਰਵਿੰਦ ਕੇਜਰੀਵਾਲ ਨੇ ਬਤੌਰ ਸੰਸਦ ਮੈਂਬਰ ਭਗਵੰਤ ਮਾਨ ਦੀ ਕਾਰਗੁਜ਼ਾਰੀ ਦੀ ਰੱਜ ਕੇ ਪ੍ਰਸ਼ੰਸ਼ਾ ਕੀਤੀ। ਕੇਜਰੀਵਾਲ ਨੇ ਬਤੌਰ ਸੰਸਦ ਮੈਂਬਰ ਭਗਵੰਤ ਮਾਨ ਦੀ ਕਾਰਗੁਜ਼ਾਰੀ ਦੀ ਰੱਜ ਕੇ ਪ੍ਰਸ਼ੰਸਾ ਕੀਤੀ। ਕੇਜਰੀਵਾਲ ਨੇ ਕਿਹਾ, ਭਗਵੰਤ ਮਾਨ ਨੇ ਕਾਬਲ-ਏ-ਤਾਰੀਫ਼ ਕੰਮ ਕੀਤੇ। ਕਿਸਾਨਾਂ-ਮਜ਼ਦੂਰਾਂ, ਬੇਰੁਜ਼ਗਾਰਾਂ, ਦਲਿਤਾਂ-ਗ਼ਰੀਬਾਂ ਤੇ ਵਪਾਰੀਆਂ-ਕਾਰੋਬਾਰੀਆਂ ਸਮੇਤ ਹਰੇਕ ਵਰਗ ਨਾਲ ਜੁੜੇ ਮੁੱਦੇ ਦਲੇਰੀ ਨਾਲ ਚੁੱਕੇ।

ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਅਤੇ ਨੀਅਤਾਂ ਕਾਰਨ ਵਿਦੇਸ਼ਾਂ ਵਿਚ ਰੋਜ਼ੀ-ਰੋਟੀ ਲਈ ਗਏ ਅਤੇ ਉੱਥੇ ਫਸੇ ਹਜ਼ਾਰਾਂ ਨੌਜਵਾਨਾਂ ਦੀ ਵਤਨ ਵਾਪਸੀ ਕਰਵਾਈ। ਸਭ ਤੋਂ ਵਧੀਆ ਕੰਮ ਸੰਸਦ ਦੇ ਇਤਿਹਾਸ ਵਿਚ ਪਹਿਲੀ ਵਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਾਉਂਦੇ ਹੋਏ ਸ਼ਰਧਾਂਜ਼ਲੀ ਦਿਵਾਈ। ਕੇਜਰੀਵਾਲ ਨੇ ਇਨ੍ਹਾਂ ਚੋਣਾਂ ‘ਚ ਪੰਜੇ ਅਤੇ ਤੱਕੜੀ ਨੂੰ ਧੂੜ ਚਟਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਦਿੱਲੀ ਸਰਕਾਰ ਦੀਆਂ 4 ਸਾਲਾਂ ਦੀਆਂ ਪ੍ਰਾਪਤੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜੇਕਰ ਨੀਤੀ ਅਤੇ ਨੀਅਤ ਸਾਫ਼ ਹੋਵੇ ਤਾਂ ਕੁਝ ਵੀ ਅਸੰਭਵ ਨਹੀਂ ਹੈ।

ਜੇਕਰ ਦਿੱਲੀ ਵਿਚ ਸਿਹਤ ਅਤੇ ਸਿੱਖਿਆ ਦੀ ਕਾਇਆ ਕਲਪ ਹੋ ਸਕਦੀ ਹੈ ਅਤੇ ਉਥੇ ਇਕ ਰੁਪਏ ਪ੍ਰਤੀ ਯੂਨਿਟ ਬਿਜਲੀ ਦਿਤੀ ਜਾ ਸਕਦੀ ਹੈ ਤਾਂ ਪੰਜਾਬ ਵਿਚ ਕਿਉਂ ਨਹੀਂ ਹੋ ਸਕਦੀ ਹੈ। ਕੇਜਰੀਵਾਲ ਨੇ ਦਸਿਆ ਕਿ ਨਰਿੰਦਰ ਮੋਦੀ ਕਿਸਾਨਾਂ ਲਈ ਸਵਾਮੀਨਾਥਨ ਦੀਆਂ ਸਿਫ਼ਾਰਿਸ਼ਾਂ ਲਾਗੂ ਕਰਨ ਤੋਂ ਮੁੱਕਰ ਗਈ ਪ੍ਰੰਤੂ ਦਿਲੀ ਸਰਕਾਰ ਨੇ ਅਪਣੇ ਪੱਧਰ ‘ਤੇ ਦਿੱਲੀ ਦੇ ਕਿਸਾਨਾਂ ਨੂੰ ਸਵਾਮੀਨਾਥਨ ਰਿਪੋਰਟ ਦੇ ਬਰਾਬਰ ਭਾਅ ਦੇਣਾ ਸ਼ੁਰੂ ਕੀਤਾ ਹੈ। ਅੱਜ ਜਿੱਥੇ ਪੰਜਾਬ ਅਤੇ ਹਰਿਆਣਾ ਦਾ ਕਿਸਾਨ ਕਣਕ ਦਾ 1840 ਰੁਪਏ ਪ੍ਰਤੀ ਕੁਇੰਟਲ ਉਤੇ ਦਿਲੀ ਦਾ ਕਿਸਾਨ 2616 ਰੁਪਏ ਮੁੱਲ ਲੈ ਰਿਹਾ ਹੈ।

ਕਣਕ ਅਤੇ ਝੋਨੇ ਦੀ ਫ਼ਸਲ ‘ਤੇ ਦਿੱਲੀ ਦਾ ਕਿਸਾਨ ਪ੍ਰਤੀ ਏਕੜ 40 ਹਜ਼ਾਰ ਰੁਪਏ ਵਧ ਮੁੱਲ ਲਵੇਗਾ। ਕੇਜਰੀਵਾਲ ਨੇ ਕਿਹਾ ਕਿ ਜਿੱਥੇ ਕੈਪਟਨ ਅਮਰਿੰਦਰ ਸਿੰਘ ਸਹੁੰ ਚੁਕਣ ਦੇ ਬਾਵਜੂਦ ਵਾਅਦਾ ਖਿਲਾਫ਼ੀਆਂ ਦੀ ਕੀਮਤ ਚੁਕਾਉਣੀ ਪਵੇਗੀ, ਉਥੇ ਬਾਦਲਾਂ ਨੂੰ ਬੇਅਦਬੀ ਦਾ ਪਾਪ ਹੀ ਲੈ ਬੈਠੇਗਾ। ਇਸ ਮੌਕੇ ਉਨ੍ਹਾਂ ਨਾਲ ਵਿਰੋਧੀ ਧਿਰ ਦੇ ਨਾਤੇ ਹਰਪਾਲ ਸਿੰਘ ਚੀਮਾ, ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ, ਪ੍ਰਿੰਸੀਪਲ ਬੁਧਰਾਮ, ਕੁਲਜਿੰਦਰ ਸਿੰਘ ਢੀਂਡਸਾ ਅਤੇ ਸਟੇਟ ਮੀਡੀਆ ਇੰਚਾਰਜ ਮਨਜੀਤ ਸਿੰਘ ਸਿੱਧੂ ਮੌਜੂਦ ਸਨ।