ਜੂਆ ਖੇਡਦੀਆਂ 6 ਔਰਤਾਂ ਹਜ਼ਾਰਾਂ ਦੀ ਨਕਦੀ ਸਮੇਤ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜੂਆ ਖੇਡਦੀਆਂ 6 ਔਰਤਾਂ ਹਜ਼ਾਰਾਂ ਦੀ ਨਕਦੀ ਸਮੇਤ ਕਾਬੂ

1

1

ਜਲੰਧਰ, 13 ਮਈ (ਲਖਵਿੰਦਰ ਸਿੰਘ ਲੱਕੀ/ਸ਼ਰਮਾ): ਕਮਿਸ਼ਨਰੇਟ ਪੁਲਿਸ ਜਲੰਧਰ ਦੇ ਅਨਿਨ ਥਾਣਾ ਨੰਬਰ ਪੰਜ ਦੀ ਪੁਲਿਸ ਨੇ ਮੁਖ਼ਬਰ ਦੀ ਸੂਚਨਾ ਦੇ ਆਧਾਰ 'ਤੇ ਨਿਊ ਰਸੀਲਾ ਨਗਰ ਵਿਚ ਛਾਪੇਮਾਰੀ ਕਰ ਕੇ ਉਥੇ ਜੂਆ ਖੇਡ ਰਹੀਆਂ 6 ਔਰਤਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਹਜ਼ਾਰਾਂ ਰੁਪਏ ਦੀ ਨਕਦੀ ਅਤੇ ਤਾਸ਼ ਬਰਾਮਦ ਕੀਤੀ ਹੈ। ਥਾਣਾ ਮੁਖੀ ਸਬ ਇੰਸਪੈਕਟਰ ਰਵਿੰਦਰ ਕੁਮਾਰ ਨੇ ਦਸਿਆ ਕਿ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਏਐਸਆਈ ਨਿਰਮਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਛਾਪਾ ਮਾਰਿਆ ਤਾਂ ਉਥੇ ਜੂਆ ਖੇਡ ਰਹੀਆਂ 6 ਔਰਤਾਂ ਕੋਲੋਂ 13750 ਰੁਪਏ ਦੀ ਨਕਦੀ ਅਤੇ ਤਾਸ਼ ਦੇ ਪੱਤੇ ਬਰਾਮਦ ਕੀਤੇ ਹਨ। ਉਨ੍ਹਾਂ ਵਿਰੁਧ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿਤੀ ਹੈ। 1