ਮਨੀਸ਼ ਤਿਵਾੜੀ ਵਲੋਂ ਕੋਰੋਨਾ ਵਾਇਰਸ ਸਬੰਧੀ ਇਲਾਕੇ ਦੇ ਆਗੂਆਂ ਨਾਲ ਵਿਚਾਰ-ਚਰਚਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਨੀਸ਼ ਤਿਵਾੜੀ ਵਲੋਂ ਕੋਰੋਨਾ ਵਾਇਰਸ ਸਬੰਧੀ ਇਲਾਕੇ ਦੇ ਆਗੂਆਂ ਨਾਲ ਵਿਚਾਰ-ਚਰਚਾ

ਮਨੀਸ਼ ਤਿਵਾੜੀ, ਚੇਅਰਮੈਨ ਵਿਜੇ ਸ਼ਰਮਾ ਟਿੰਕੂ ਨਾਲ ਵੀਡੀਉ ਕਾਲ ਰਾਹੀਂ ਗੱਲਬਾਤ ਕਰਦੇ ਹੋਏ।

ਮੋਰਿੰਡਾ, 11 ਮਈ (ਮੋਹਨ ਸਿੰਘ ਅਰੋੜਾ, ਰਾਜ ਕੁਮਾਰ ਦਸੋੜ) : ਅੱਜ ਸ੍ਰੀ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਹਲਕੇ ਦੇ ਵੱਖ-ਵੱਖ ਆਗੂਆਂ ਨਾਲ ਵੀਡੀਓ ਕਾਲ ਰਾਹੀਂ ਵਿਚਾਰ ਚਰਚਾ ਕੀਤੀ।


ਇਸ ਮੌਕੇ ਜਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਸ੍ਰੀ ਵਿਜੇ ਸ਼ਰਮਾ ਟਿੰਕੂ ਨੇ ਕਿਹਾ ਕਿ ਪਰਵਾਸੀ ਮਜਦੂਰਾਂ ਨੂੰ ਸਹੀ ਸਲਾਮਤ ਘਰ ਪਹੁੰਚਾਉਣਾ ਉਹਨਾਂ ਦੀ ਮੁੱਖ ਜਿੰਮੇਵਾਰੀ ਹੈ।

ਉਹਨਾਂ ਕਿਹਾ ਕਿ ਅਸੀਂ ਆਪਣੇ ਵਰਕਰਾਂ ਨਾਲ ਮਿਲਕੇ ਲੋੜਵੰਦਾਂ ਨੂੰ ਰਾਸ਼ਨ ਮੁਹੱਈਆ ਕਰਾਉਣ ਲਈ ਹਰ ਸੰਭਵ ਯਤਨ ਕਰ ਰਹੇ ਹਾਂ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਹਰ ਸੰਭਵ ਸਹੂਲਤ ਦੇਣ ਦੇ ਯਤਨ ਕੀਤੇ ਜਾ ਰਹੇ ਹਨ।