ਦੇਸ਼ ਭਰ 'ਚ ਮਾਸਕ ਬਣਾਉਣ 'ਚ ਪੰਜਾਬ ਮੋਹਰੀ ਸੂਬਾ ਬਣਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦੇਸ਼ ਭਰ 'ਚ ਮਾਸਕ ਬਣਾਉਣ 'ਚ ਪੰਜਾਬ ਮੋਹਰੀ ਸੂਬਾ ਬਣਿਆ

1


ਐਸ.ਏ.ਐਸ ਨਗਰ, 13 ਮਈ (ਸੋਈਂ): ਦੇਸ਼ ਭਰ ਦੀਆਂ ਸਰਕਾਰੀ ਤਕਨੀਕੀ ਸਿੱਖਿਆ ਸੰਸਥਾਵਾਂ ਵਿਸ਼ਵਵਿਆਪੀ ਮਹਾਮਾਰੀ ਕੋਵਿਡ-19 ਦੀ ਰੋਕਥਾਮ ਲਈ ਅਪਣਾ ਵਡਮੁੱਲਾ ਯੋਗਦਾਨ ਪਾ ਕੇ ਸ਼ਲਾਘਾਯੋਗ ਉਦਮ ਕਰ ਰਹੀਆਂ ਹਨ, ਜਿਸ ਨਾਲ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਕਾਫ਼ੀ ਸਹਿਯੋਗ ਪ੍ਰਾਪਤ ਹੋਇਆ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਕਿੱਲ ਡਿਵੈਲਪਮੈਂਟ ਬਾਰੇ ਯੂਨੀਅਨ ਕੈਬਨਿਟ ਮੰਤਰੀ ਮੋਹਿੰਦਰ ਨਾਥ ਪਾਂਡੇ ਨੇ ਮੀਟਿੰਗ ਵਿਚ ਜੁੜੇ ਉਚ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ।

ਪਾਂਡੇ ਅੱਜ ਦੇਸ਼ ਦੀਆਂ ਸਰਕਾਰੀ ਤਕਨੀਕੀ ਸੰਸਥਾਵਾਂ ਦੇ ਮੁਖੀਆਂ ਵਲੋਂ ਕੋਰੋਨਾ ਵਿਰੁਧ ਜੰਗ ਵਿਚ ਪਾਏ ਜਾ ਰਹੇ ਯੋਗਦਾਨ ਦੀ ਸਮੀਖਿਆ ਕਰ ਰਹੇ ਸਨ, ਜਿਸ ਵਿਚ ਦਲਜੀਤ ਕੌਰ ਸਿੱਧੂ ਵਧੀਕ ਡਾਇਰੈਕਟਰ ਨੇ ਪੰਜਾਬ ਦੀ ਪ੍ਰਤੀਨਿਧਤਾ ਕੀਤੀ, ਜਿਨ੍ਹਾਂ ਨਾਲ 6 ਪ੍ਰਿੰਸੀਪਲ ਵੀ ਸ਼ਾਮਲ ਸਨ। ਇਸ ਮੌਕੇ ਕੇਂਦਰੀ ਮੰਤਰੀ ਵਲੋਂ ਕੋਰੋਨਾ ਵਿਰੁੱਧ ਵੱਖ-ਵੱਖ ਤਰੀਕੇ ਅਪਣਾ ਰੋਲ ਅਦਾ ਕਰਨ ਵਾਲੀਆਂ ਦੇਸ਼ ਦੀਆਂ 28 ਤਕਨੀਕੀ ਸੰਸਥਾਵਾਂ ਨੂੰ ਚੁਣਿਆ ਗਿਆ, ਜਿਸ ਵਿਚ ਪੰਜਾਬ ਦੀਆਂ 6 ਸਰਕਾਰੀ ਆਈ. ਟੀ. ਆਈਜ਼ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਸ਼ਾਬਾਸ਼ੀ ਦਿੰਦਿਆਂ ਕੇਂਦਰੀ ਮੰਤਰੀ ਪਾਂਡੇ ਨੇ ਜਲਦੀ ਹੀ ਕੇਂਦਰ ਸਰਕਾਰ ਵਲੋਂ ਢੁੱਕਵਾਂ ਸਨਮਾਨ ਦੇਣ ਦਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਮਾਸਕ ਬਣਾਉਣ 'ਚ ਦੇਸ਼ ਦਾ ਮੋਹਰੀ ਸੂਬਾ ਬਣ ਗਿਆ ਹੈ ਇਸ ਲਈ ਪੰਜਾਬ ਵਾਸੀ ਵਧਾਈ ਦੇ ਪਾਤਰ ਹਨ।