ਦਰਦਨਾਕ ਹਾਦਸਾ: ਡਿਊਟੀ ਤੋਂ ਪਰਤ ਰਹੇ ਤਿੰਨ ਨੌਜਵਾਨਾਂ ਨੂੰ ਕਾਰ ਨੇ ਮਾਰੀ ਟੱਕਰ, ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਸੜਕ ਹਾਦਸਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ।

3 youth died in road accident

ਨਾਭਾ (ਐਸਕੇ ਸ਼ਰਮਾ): ਪੰਜਾਬ ਵਿਚ ਸੜਕ ਹਾਦਸਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ। ਆਏ ਦਿਨ ਅਨੇਕਾਂ ਲੋਕ ਸੜਕ ਹਾਦਸਿਆਂ ਵਿਚ ਕੀਮਤੀ ਜਾਨਾਂ ਗੁਆ ਰਹੇ ਹਨ। ਇਸ ਦੌਰਾਨ ਨਾਭਾ ਭਾਦਸੋਂ ਰੋਡ ’ਤੇ ਦਰਦਨਾਕ ਸੜਕ ਹਾਦਸੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਇਹ ਤਿੰਨੋਂ ਨੌਜਵਾਨ ਇਕ ਪ੍ਰਾਈਵੇਟ ਫੈਕਟਰੀ ਵਿਚੋਂ ਰਾਤ ਦੀ ਡਿਊਟੀ ਕਰਕੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਵਾਪਸ ਘਰ ਪਰਤ ਰਹੇ ਸਨ ਤਾਂ ਰਸਤੇ ਵਿਚ ਇਕ ਤੇਜ਼ ਰਫ਼ਤਾਰ ਕਾਰ ਨੇ ਉਹਨਾਂ ਨੂੰ ਟੱਕਰ ਮਾਰੀ। ਜਿਸ ਦੌਰਾਨ ਤਿੰਨਾਂ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਕਾਰ ਚਾਲਕ ਕਾਰ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਤਿੰਨੇ ਨੌਜਵਾਨਾਂ ਦੀਆਂ ਲਾਸ਼ਾਂ ਦੂਰ ਦੂਰ ਤਕ ਬਿਖਰੀਆਂ ਪਈਆਂ ਸਨ।

ਇਹਨਾਂ ਨੌਜਵਾਨਾਂ ਦੀ ਉਮਰ ਕਰੀਬ 22 ਤੋਂ 25 ਸਾਲ ਦੱਸੀ ਜਾ ਰਹੀ ਹੈ। ਇਹਨਾਂ ਵਿਚੋਂ ਇਕ ਨੌਜਵਾਨ ਦੀ ਪਛਾਣ ਹੋ ਸਕੀ ਹੈ ਜਦਕਿ ਦੋ ਦੀ ਪਛਾਣ ਅਜੇ ਨਹੀਂ ਹੋਈ। ਇਕ ਨੌਜਵਾਨ ਦਾ ਨਾਂਅ ਯੋਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ ਜੋ ਕਿ ਸਿੱਧਸਰ ਅਲੌਹਰਾਂ ਦਾ ਦੱਸਿਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ ਹੈ।

ਮ੍ਰਿਤਕਾਂ ਦੇ ਰਿਸ਼ਤੇਦਾਰ ਅਤੇ ਰਾਹਗੀਰਾਂ ਦਾ ਕਹਿਣਾ ਹੈ ਕਿ ਜੇਕਰ ਇਹਨਾਂ ਨੌਜਵਾਨਾਂ ਨੂੰ ਸਹੀ ਸਮੇਂ ਹਸਪਤਾਲ ਪਹੁੰਚਾਇਆ ਜਾਂਦਾ ਤਾਂ ਸ਼ਾਇਦ ਇਹਨਾਂ ਦੀ ਜਾਨ ਬਚ ਸਕਦੀ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਸੀਸੀਟੀਵੀ ਦੇ ਜ਼ਰੀਏ ਕਾਰ ਚਾਲਕ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ। ਉਹਨਾਂ ਦੱਸਿਆ ਕਿ ਲਾਸ਼ਾਂ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਵਿਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ।