ਰੋਜ਼ੀ ਰੋਟੀ ਕਮਾਉਣ ਲਈ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ
ਮ੍ਰਿਤਕ ਪਰਦੀਪ ਸਿੰਘ ਤਕਰੀਬਨ 4 ਸਾਲ ਪਹਿਲਾਂ ਗਿਆ ਸੀ ਕੈਨੇਡਾ
ਮੁਹਾਲੀ: ਅੱਜ ਦੋ ਦੌਰ ਵਿੱਚ ਹਰ ਕੋਈ ਚਾਹੇ ਮੁੰਡਾ ਹੋਵੇ ਜਾਂ ਕੁੜੀ ਬਾਹਰ ਜਾ ਕੇ ਪੜਾਈ ਕਰਨਾ ਚਾਹੁੰਦੇ ਹਨ ਤੇ ਮਾਪੇ ਉਹਨਾਂ ਦੀ ਇੱਛਾ ਨੂੰ ਲੱਖਾਂ ਰੁਪਏ ਖਰਚ ਕੇ ਪੂਰਾ ਵੀ ਕਰ ਦਿੰਦੇ ਹਨ ਪਰ ਕਿਸੇ ਨੂੰ ਇਹ ਨਹੀਂ ਪਤਾ ਹੁੰਦਾ ਕਿ ਬੇਗਾਨੇ ਦੇਸ਼ ਵਿੱਚ ਉਹਨਾਂ ਨਾਲ ਅਣਹੋਣੀ ਘਟਨਾ ਵਾਪਰ ਜੇ ਗਈ।
ਅਜਿਹੀ ਹੀ ਖਬਰ ਕੈਨੇਡਾ ਤੋਂ ਆਈ ਹੈ। ਜਿਥੇ ਇਕ ਨੌਜਵਾਨ ਪਰਦੀਪ ਸਿੰਘ ਰੋਜ਼ੀ-ਰੋਟੀ ਖਾਤਰ ਗਿਆ ਸੀ ਅਤੇ ਅਚਾਨਕ ਉਸਦੀ ਉਥੇ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਮ੍ਰਿਤਕ ਪਰਦੀਪ ਸਿੰਘ ਤਕਰੀਬਨ 4 ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਆਪਣੀ ਭੈਣ ਕੋਲ ਸਰੀ 'ਚ ਰਹਿ ਰਿਹਾ ਸੀ। ਬੀਤੇ ਦਿਨ ਭਾਰਤੀ ਸਮੇਂ ’ਤੇ ਸਵੇਰੇ 9:30 ਵਜੇ ਉਸ ਦੀ ਭੈਣ ਨੇ ਫ਼ੋਨ ’ਤੇ ਇਸ ਘਟਨਾ ਦੀ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਮੰਗਲਵਾਰ ਸ਼ਾਮ ਪਰਦੀਪ ਹਰ ਰੋਜ਼ ਦੀ ਤਰ੍ਹਾਂ ਕੰਮ ਤੋਂ ਆ ਕੇ ਸੌਂ ਗਿਆ ਅਤੇ ਸ਼ਾਮ ਨੂੰ ਉੱਠਿਆ ਨਹੀਂ ਸੁੱਤਾ ਹੀ ਰਹਿ ਗਿਆ। ਇਸ ਘਟਨਾ ਨਾਲ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਹੈ। ਨੌਜਵਾਨ ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਨਡਾਲਾ ਦਾ ਰਹਿਣ ਵਾਲਾ ਸੀ।