ਅੰਮ੍ਰਿਤਸਰ ’ਚ ਦਿਨ ਦਿਹਾੜੇ ਕੁੜੀ ਦਾ ਕਤਲ, ਲਾਸ਼ ’ਤੇ ਪਿਸਤੌਲ ਰੱਖ ਕੇ ਫਰਾਰ ਹੋਇਆ ਮੁਲਜ਼ਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਮ੍ਰਿਤਸਰ ਦੇ ਪਿੰਡ ਪੰਡੋਰੀ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਅਣਪਛਾਤੇ ਹਮਲਾਵਰਾਂ ਨੇ ਦਿਨ ਦਿਹਾੜੇ ਗੋਲੀ ਮਾਰ ਕੇ ਕੁੜੀ ਦੀ ਹੱਤਿਆ ਕਰ ਦਿੱਤੀ।

Amanpreet Kaur

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਅੰਮ੍ਰਿਤਸਰ ਦੇ ਪਿੰਡ ਪੰਡੋਰੀ ਵਿਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਅਣਪਛਾਤੇ ਹਮਲਾਵਰਾਂ ਨੇ ਦਿਨ ਦਿਹਾੜੇ ਗੋਲੀ ਮਾਰ ਕੇ ਕੁੜੀ ਦੀ ਹੱਤਿਆ ਕਰ ਦਿੱਤੀ। ਕੁੜੀ ਨੂੰ ਗੋਲੀ ਮਾਰਨ ਤੋਂ ਬਾਅਦ ਹਮਲਾਵਰ ਲਾਸ਼ ਉੱਤੇ ਹੀ ਪਿਸਤੌਲ ਰੱਖ ਦੇ ਫਰਾਰ ਹੋ ਗਏ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਲੜਕੀ ਦੀ ਪਛਾਣ ਅਮਨਪ੍ਰੀਤ ਕੌਰ ਵਾਸੀ ਗੰਡਾ ਸਿੰਘ ਕਾਲੋਨੀ ਵਜੋਂ ਹੋਈ ਹੈ। ਅਮਨਪ੍ਰੀਤ ਕੌਰ ਦੀ ਮਾਂ ਸੁਖਵਿੰਦਰ ਕੌਰ ਨੇ ਦੱਸਿਆ ਕਿ ਉਹਨਾਂ ਦੀ ਲੜਕੀ ਪੰਡੋਰੀ ਅੱਡੇ ’ਤੇ ਸਥਿਤ ਪਾਰਲਰ ਵਿਚ ਕੰਮ ਕਰਦੀ ਸੀ ਅਤੇ ਦੇਰ ਸ਼ਾਮ ਤੱਕ ਘਰ ਨਹੀਂ ਆਈ। ਉਸ ਦਾ ਫੋਨ ਵੀ ਬੰਦ ਆ ਰਿਹਾ ਸੀ। ਜਦੋਂ ਉਹਨਾਂ ਨੇ ਅਮਨਪ੍ਰੀਤ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਤਾਂ ਉਹਨਾਂ ਨੂੰ ਖੇਤ ਵਿਚ ਅਮਨਪ੍ਰੀਤ ਦੀ ਲਾਸ਼ ਮਿਲੀ।

ਉਹਨਾਂ ਦੱਸਿਆ ਕਿ ਅਮਨਪ੍ਰੀਤ ਕੌਰ ਦਾ ਇਕ ਪੰਜ ਸਾਲ ਦਾ ਬੱਚਾ ਵੀ ਹੈ। ਇਸ ਸਬੰਧੀ ਡੀਐਸਪੀ ਬਲਦੇਵ ਸਿੰਘ ਦਾ ਕਹਿਣਾ ਹੈ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।