'ਸਰਹਿੰਦ ਫੀਡਰ ਦਾ ਤਕਰੀਬਨ 250 ਫੁੱਟ ਪਾੜ ਮੁਰੰਮਤ ਕਰ ਇਕ ਹਫ਼ਤੇ ਵਿਚ ਪਾਣੀ ਕੀਤਾ ਜਾਵੇਗਾ ਚਾਲੂ'

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੋਰ ਥਾਵਾਂ ਤੇ ਲੋੜ ਮੁਤਾਬਿਕ ਮੁਰੰਮਤ ਅਤੇ ਗੇਟ ਨਵੇਂ ਲਗਵਾਏ ਜਾਣਗੇ

Bram Shankar Jimpa

 

ਸ੍ਰੀ ਮੁਕਤਸਰ ਸਾਹਿਬ: ਬ੍ਰਹਮ ਸ਼ੰਕਰ (ਜਿੰਪਾ), ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸ੍ਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ, ਪੰਜਾਬ ਨੇ ਅੱਜ ਪਿੰਡ ਥਾਂਦੇਵਾਲਾ, ਸ੍ਰੀ ਮੁਕਤਸਰ ਸਾਹਿਬ ਵਿਖੇ ਸਰਹਿੰਦ/ਰਾਜਸਥਾਨ ਫੀਡਰ ਨਹਿਰ ਵਿਖੇ ਹੋਏ ਨੁਕਸਾਨ ਅਤੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਉਚੇਚੇ ਤੋਰ ਤੇ ਪਹੁੰਚੇ।

 

 

ਉਥੇ ਪਹੁੰਚ ਕੇ ਉਨ੍ਹਾਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਹਿਰ ਵਿਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਪਾੜ ਪੈ ਗਿਆ ਹੈ ਅਤੇ ਇਸ ਨਹਿਰ ਦੀ ਇਕ ਹਫਤੇ ਵਿਚ ਮੁਰੰਮਤ ਕਰਕੇ ਪਾਣੀ ਛੱਡ ਦਿਤਾ ਜਾਵੇਗਾ। ਉਹਨਾਂ ਇਹ ਵੀ ਦੱਸਿਆ ਕਿ ਇਸ ਦੇ ਨਾਲ-ਨਾਲ ਅਗਾਂਹ ਤੋਂ ਇਹ ਸਮੱਸਿਆ ਨਾ ਆਵੇ ਇਸ ਦਾ ਵੀ ਉਚੇਚੇ ਤੌਰ 'ਤੇ ਖਿਆਲ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਹੈਡ ਦੇ ਗੇਟਾਂ ਦਾ ਪ੍ਰੋਜੈਕਟ ਵੀ ਪਾਸ ਹੋ ਗਿਆ ਹੈ ਅਤੇ ਇਨ੍ਹਾਂ ਗੇਟਾਂ ਨੂੰ ਦਰੁਸਤ ਕੀਤਾ ਜਾਵੇਗਾ।

ਇਸ ਮੌਕੇ ਉਹਨਾਂ ਆਸ ਪਾਸ ਦੇ ਪਿੰਡਾਂ ਵਿਚ ਜੋ ਸਮੱਸਿਆਵਾਂ ਦਰਪੇਸ਼ ਆ ਰਹੀਆਂ ਹਨ। ਉਸ ਬਾਰੇ ਵੀ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿਤਾ। ਕ੍ਰਿਸ਼ਨ ਕੁਮਾਰ ਪ੍ਰਿੰਸੀਪਲ ਸਕੱਤਰ ਜਲ ਸਰੋਤ ਵਿਭਾਗ ਨੇ ਇਹ ਗੱਲ ਕਹੀ ਕਿ ਜੇਕਰ ਕੋਈ ਵੀ ਮਾੜਾ ਜਾਂ ਗੈਰ ਮਿਆਰੀ ਮਟੀਰੀਅਲ ਦੀ ਵਰਤੋਂ ਕਰੇਗਾ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਐਮ ਐਲ ਏ ਜਗਦੀਪ ਸਿੰਘ (ਕਾਕਾ ਬਰਾੜ), ਐਮ ਐਲ ਏ ਗੁਰਮੀਤ ਸਿੰਘ ਖੁੱਡੀਆਂ ਅਤੇ ਐਮ ਐਲ ਏ ਗੋਲਡੀ ਕੰਬੋਜ, ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੀ ਹਾਜ਼ਰ ਸਨ।