ਪੰਜਾਬ ’ਚ ਗਰਮੀ ਨੇ ਕੱਢੇ ਵੱਟ! ਐਤਵਾਰ ਨੂੰ 46 ਡਿਗਰੀ ਤੱਕ ਪਹੁੰਚ ਸਕਦਾ ਹੈ ਤਾਪਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੌਸਮ ਵਿਭਾਗ ਮੁਤਾਬਕ ਅੱਜ ਦੁਪਹਿਰ 12.30 ਤੋਂ ਸ਼ਾਮ 4.39 ਵਜੇ ਤੱਕ ਬਹੁਤ ਗਰਮੀ ਰਹੇਗੀ। ਲੋਕਾਂ ਨੂੰ ਧੁੱਪ ਵਿਚ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ।

Heatwave in Punjab



ਚੰਡੀਗੜ੍ਹ: ਪੰਜਾਬ ਇਸ ਸਮੇਂ ਭਿਆਨਕ ਗਰਮੀ ਵਿਚ ਝੁਲਸ ਰਿਹਾ ਹੈ। ਗਰਮੀ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਗਰਮੀ ਦਾ ਕਹਿਰ ਜਾਰੀ ਰਹੇਗਾ। ਸ਼ੁੱਕਰਵਾਰ ਸਵੇਰੇ 8 ਵਜੇ ਪਾਰਾ 34 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਸਵੇਰੇ ਤੋਂ ਹੀ ਬਹੁਤ ਗਰਮੀ ਪੈ ਰਹੀ ਹੈ। ਘਰ ਦੇ ਅੰਦਰ ਵੀ ਗਰਮ ਹਵਾ ਮਹਿਸੂਸ ਕੀਤੀ ਜਾ ਰਹੀ ਹੈ।

Heatwave in Punjab

ਮੌਸਮ ਵਿਭਾਗ ਅਨੁਸਾਰ ਅਗਲੇ ਹਫ਼ਤੇ ਗਰਮੀ ਵਧੇਗੀ ਅਤੇ ਲੂ ਚੱਲਣ ਦੀ ਸੰਭਾਵਨਾ ਹੈ। ਮਾਰਚ-ਅਪ੍ਰੈਲ ਵਿਚ ਮੀਂਹ ਨਹੀਂ ਪਿਆ। ਜੇਕਰ ਮਈ ਮਹੀਨੇ ਵਿਚ ਵੀ ਇਸੇ ਤਰ੍ਹਾਂ ਰਿਹਾ ਤਾਂ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਮੌਸਮ ਵਿਭਾਗ ਅਨੁਸਾਰ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ ਹੈ। ਐਤਵਾਰ ਸਭ ਤੋਂ ਜ਼ਿਆਦਾ ਗਰਮ ਰਹੇਗਾ। ਮੌਸਮ ਵਿਭਾਗ ਮੁਤਾਬਕ ਅੱਜ ਦੁਪਹਿਰ 12.30 ਤੋਂ ਸ਼ਾਮ 4.39 ਵਜੇ ਤੱਕ ਬਹੁਤ ਗਰਮੀ ਰਹੇਗੀ। ਲੋਕਾਂ ਨੂੰ ਧੁੱਪ ਵਿਚ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ।

Heatwave

ਪੰਜਾਬ ਦੇ ਸਕੂਲਾਂ ਵਿਚ 15 ਮਈ ਤੋਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਦਿਨ ਭਰ ਪਾਰਾ 43 ਡਿਗਰੀ ਤੱਕ ਰਹੇਗਾ। ਸ਼ਾਮ ਵੇਲੇ ਵੀ ਲੋਕਾਂ ਨੂੰ ਗਰਮੀ ਤੋਂ ਰਾਹਤ ਨਹੀਂ ਮਿਲ ਰਹੀ। ਗਰਮ ਹਵਾਵਾਂ ਨੇ ਲੋਕਾਂ ਦਾ ਜਨ-ਜੀਵਨ ਪ੍ਰਭਾਵਿਤ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਮੀਂਹ ਨਾ ਪੈਣ ਕਾਰਨ ਕਿਸਾਨਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Heatwave in Punjab

ਬੀਤੇ ਦਿਨ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਤਾਪਮਾਨ 45 ਡਿਗਰੀ ਦੇ ਨੇੜੇ-ਤੇੜੇ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ 3-4 ਦਿਨਾਂ ਵਿਚ ਤਿੱਖੀ ਧੁੱਪ ਨਾਲ ਦਿਨ ਦਾ ਪਾਰਾ ਹੋਰ ਚੜ੍ਹੇਗਾ, ਪਰ ਰਾਤ ਵੇਲੇ ਹਵਾਵਾਂ ਚੱਲਣ ਨਾਲ ਗਰਮੀ ਤੋਂ ਰਾਹਤ ਮਿਲਣ ਦੀ ਫ਼ਿਲਹਾਲ ਸੰਭਾਵਨਾ ਹੈ।