ਫਰੀਦਕੋਟ 'ਚ ਪਾਰਕ ਦੀ ਕੰਧ 'ਤੇ ਲਿਖਿਆ ਖਾਲਿਸਤਾਨ ਜ਼ਿੰਦਾਬਾਦ ਦਾ ਨਾਅਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਾਂਚ ਵਿਚ ਜੁਟੀ ਪੁਲਿਸ

photo

 

ਫਰੀਦਕੋਟ : ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਅਤੇ ਇਸਦੇ ਨਾਲ ਲੱਗਦੇ ਸੂਬਿਆਂ ’ਚ ਲਗਾਤਾਰ ਵਿਰੋਧੀ ਹਰਕਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਅਜਿਹੀ ਹੀ ਇਕ ਘਟਨਾ ਫਰੀਦਕੋਟ ’ਚ ਵੀ ਦੇਖਣ ਨੂੰ ਮਿਲੀ ਹੈ ਜਿੱਥੇ ਕਿਸੇ ਅਣਪਛਾਤੇ ਵਲੋਂ ਫਰੀਦਕੋਟ ਦੀ ਬਾਜੀਗਰ ਬਸਤੀ ’ਚ ਨਗਰ ਨਿਗਮ ਦੀ ਪਾਰਕ ਦੀ ਕੰਧ ’ਤੇ ਖ਼ਾਲਿਸਤਾਨ ਜ਼ਿੰਦਾਬਾਦ ਦਾ ਨਾਅਰਾ ਲਿਖਿਆ ਗਿਆ ਹੈ।

 

 

ਇਸ ਸਬੰਧੀ ਸ਼ਹਿਰ ਦੇ ਸਫਾਈ ਕਰਮਚਾਰੀ ਕਰਨ ਕੁਮਾਰ ਨੇ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ। ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਵਿੱਚ ਹੜਕੰਪ ਮੱਚ ਗਿਆ। ਪੁਲਿਸ ਨੇ ਤੁਰੰਤ ਰੰਗ ਕਰਵਾ ਕੇ ਨਾਅਰੇ ਮਿਟਾ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ ਪੂਰੇ ਸ਼ਹਿਰ ਦੀ ਸੁਰੱਖਿਆ ਵਧਾ ਦਿੱਤੀ ਹੈ। ਪੂਰੇ ਇਲਾਕੇ ਦੇ ਸੀਸੀਟੀਵੀ ਫੁਟੇਜ ਨੂੰ ਸਕੈਨ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਨਾਅਰੇ ਲਿਖਣ ਵਾਲਿਆਂ ਦਾ ਪਤਾ ਲਗਾਉਣ ਲਈ ਲਗਾਤਾਰ ਚੈਕਿੰਗ ਮੁਹਿੰਮ ਵੀ ਚਲਾਈ ਜਾ ਰਹੀ ਹੈ।

 

ਫਰੀਦਕੋਟ ਦੀ ਐਸਐਸਪੀ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਇਸ ਦਾ ਪਤਾ ਲੱਗਦਿਆਂ ਹੀ ਪੁਲਿਸ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ। ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਟੀਮਾਂ ਨੂੰ ਵੀ ਅਲਰਟ 'ਤੇ ਰੱਖਿਆ ਗਿਆ ਹੈ। ਪੁਲਿਸ ਟੀਮਾਂ ਇਲਾਕੇ 'ਚ ਛਾਪੇਮਾਰੀ ਕਰ ਰਹੀਆਂ ਹਨ।