ਭਰੀ ਜਵਾਨੀ 'ਚ ਮਾਪਿਆਂ ਦੇ ਪੁੱਤ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਹੋਈ ਮੌਤ
ਟਰੱਕ ਨਾਲ ਟਕਰਾਇਆ ਮੋਟਰਸਾਈਕਲ
photo
ਮਹਿਤਪੁਰ: ਜਲੰਧਰ ਦੇ ਮਹਿਤਪੁਰ ਸੰਧੂਆਂ ਮਹੱਲਾ 'ਚ ਵੱਡਾ ਹਾਦਸਾ ਵਾਪਰ ਗਿਆ। ਇਥੇ ਮੋਟਰਸਾਈਕਲ ਤੇ ਟਰੱਕ 'ਚ ਭਿਆਨਕ ਟੱਕਰ ਹੋ ਗਈ। ਇਸ ਟੱਕਰ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਕੋਟਕਪੂਰਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, 2 ਮਹੀਨੇ ਪਹਿਲਾਂ ਹੋਈ ਸੀ ਪਿਤਾ ਦੀ ਮੌਤ
ਮ੍ਰਿਤਕ ਦੀ ਪਹਿਚਾਣ ਜੈਦੀਪ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਨੌਜਵਾਨ ਨਕੋਦਰ ਵੱਲ ਜਾ ਰਿਹਾ ਸੀ ਕਿ ਅਚਾਨਕ ਉਸ ਦਾ ਮੋਟਰਸਾਈਕਲ ਟਰੱਕ ਨਾਲ ਟਕਰਾ ਗਿਆ, ਜਿਸ ਨਾਲ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਦੀ ਖ਼ਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ ਤੇ ਮਹਿਤਪੁਰ ਵਿਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ: ਲੁਧਿਆਣਾ 'ਚ ਹਨੀਟ੍ਰੈਪ ਗਿਰੋਹ ਦਾ ਪਰਦਾਫਾਸ਼, ਔਰਤ ਨੇ ਫੇਸਬੁੱਕ 'ਤੇ ਦੋਸਤੀ ਕਰਕੇ ਲੁੱਟਿਆ ਨੌਜਵਾਨ